ਜਲਾਲਾਬਾਦ, 31 ਮਈ (ਕਰਨ ਚੁਚਰਾ)-ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਪਰਸÉਾਰਥ ਸਭਾ ਵਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਇਲਾਕੇ ਦੇ ਲੋੜਵੰਦ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਬਿੱਟੂ ਬਾਬਰ ਨੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰ ਡਾ.ਪਰਵਿੰਦਰ ਡੂਮੜਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਬੜੀ ਬਾਰੀਕੀ ਨਾਲ ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਵਿਚ ਲਗਭਗ 50 ਮਰੀਜ਼ਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਹੀ ਖ਼ੁਰਾਕ 'ਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ | ਕੈਂਪ ਨੂੰ ਸਫਲ ਬਣਾਉਣ ਵਿਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਰੌਬਿਨ ਵਾਟਸ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਨਿਕ ਚੌਹਾਨ ਨੇ ਅਹਿਮ ਭੂਮਿਕਾ ਨਿਭਾਈ | ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਭਵਿੱਖ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਅਜਿਹੇ ਕੈਂਪ ਲਗਾਉਂਦੀ ਰਹੇਗੀ |