24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੰਯੁਕਤ ਕਿਸਾਨ ਮੋਰਚੇ ਦੇ 2 ਜੂਨ ਦੇ ਧਰਨੇ ਵਿਚ ਜਮਹੂਰੀ ਕਿਸਾਨ ਸਭਾ ਦੇ ਵਰਕਰ ਵੱਡੀ ਗਿਣਤੀ ਵਿਚ ਹੋਣਗੇ ਸ਼ਾਮਿਲ : ਕਾ. ਅਵਤਾਰ ਸਿੰਘ

Ad Position 21
No active advertisement
ਅਜੀਤ ਡੈਸਕ 01-06-2026
ਅਬੋਹਰ, 31 ਮਈ (ਤੇਜਿੰਦਰ ਸਿੰਘ ਖ਼ਾਲਸਾ) ਜਮਹੂਰੀ ਕਿਸਾਨ ਸਭਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਾਥੀ ਸੁਖਚਰਨ ਸਿੰਘ ਬਜੀਦਪੁਰ ਭੋਮਾ ਜ਼ਿਲ੍ਹਾ ਪ੍ਰਧਾਨ ਅਤੇ ਬਲਵੰਤ ਸਿੰਘ ਢਾਣੀ ਕੜਾਕਾ ਸਿੰਘ ਦੀ ਪ੍ਰਧਾਨਗੀ ਹੇਠ ਅਬੋਹਰ ਦੇ ਨਹਿਰੂ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸਭਾ ਦੇ ਸੂਬਾ ਕਮੇਟੀ ਮੈਂਬਰ ਸਾਥੀ ਰਮੇਸ਼ ਵਡੇਰਾ ਫ਼ਾਜ਼ਿਲਕਾ ਵਲੋਂ ਸੰਬੋਧਨ ਕਰਦੇ ਹੋਏ ਅਮਰੀਕਾ ਵਲੋਂ ਠੋਸੀ ਜੰਗ ਦੇ ਬਹਾਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਗਾਤਾਰ ਤੇਲ, ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ | ਜਿਸ ਖ਼ਿਲਾਫ਼ 2 ਜੂਨ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ 'ਤੇ ਧਰਨੇ ਦਿੱਤੇ ਜਾ ਰਹੇ ਹਨ | ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਜਾ ਰਹੇ ਉਕਤ ਧਰਨਿਆਂ ਵਿਚ ਜਮਹੂਰੀ ਕਿਸਾਨ ਸਭਾ ਵਲੋਂ ਵੀ ਵੱਡੀ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੌਕੇ ਕਾਮਰੇਡ ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਚਰਨ ਸਿੰਘ, ਅਰਜਨ ਸਿੰਘ, ਸਾਥੀ ਸੁਰਜੀਤ ਸਿੰਘ ਪੱਕਾ ਸੀਡ ਫਾਰਮ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਸਰੋ ਦੇ 'ਯੁਵਿਕਾ-2026' ਪ੍ਰੋਗਰਾਮ ਵਿਚੋਂ ਪਰਤੀ ਨਵਨਪ੍ਰੀਤ ਕੌਰ ਦਾ ਸਕੂਲ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਪਿੰਡ ਬਾਰੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਟ ਸਰਕਟ ਕਾਰਨ ਲੱਗੀ ਅੱਗ
Ad Position 24