24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਵਾਰਡ ਨੰਬਰ 50 ਲੰਢੇਕੇ ਤੋਂ ਕੌਂਸਲਰ ਦੀ ਚੋਣ ਜਿੱਤੇ ਸਤਵੀਰ ਕੌਰ ਬਰਾੜ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ •ਵਾਰਡ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਨਿੰਮਾ ਲੰਢੇਕੇ

Ad Position 21
No active advertisement
ਅਜੀਤ ਡੈਸਕ 01-06-2026
ਮੋਗਾ, 31 ਮਈ (ਗੁਰਤੇਜ ਸਿੰਘ ਬੱਬੀ)-ਵਾਰਡ ਨੰਬਰ 50 ਲੰਢੇਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਜਿੱਤੇ ਸਤਵੀਰ ਕੌਰ ਬਰਾੜ ਪਤਨੀ ਨਵਦੀਪ ਸਿੰਘ ਨਿੰਮਾ ਬਰਾੜ ਨੇ ਆਪਣੇ ਵੋਟਰਾਂ, ਸਪੋਰਟਰਾਂ ਅਤੇ ਸਮੂਹ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਵਾਸੀਆਂ ਦੇ ਬੇਹੱਦ ਰਿਣੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੀਆਂ ਕੀਮਤੀ ਵੋਟਾਂ ਪਾ ਕੇ ਕਾਮਯਾਬ ਬਣਾਇਆ | ਉਨ੍ਹਾਂ ਕਿਹਾ ਕਿ ਉਹ ਵਾਰਡ ਨੰਬਰ 50 ਦੇ ਵਸਨੀਕ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਹੀ ਵਾਰਡ ਵਾਸੀਆਂ ਦੇ ਦੁੱਖ ਸੁੱਖ ਵਿਚ ਸਰੀਕ ਹੁੰਦੇ ਰਹੇ ਤੇ ਹੁਣ ਉਹ ਇਕ ਕੌਂਸਲਰ ਵਜੋਂ ਆਪਣੇ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਰਹਿਣਗੇ | ਕੌਂਸਲਰ ਸਤਵੀਰ ਕੌਰ ਬਰਾੜ ਦੇ ਪਤੀ ਹਰਦੀਪ ਸਿੰਘ ਨਿੰਮਾ ਬਰਾੜ ਨੇ ਕਿਹਾ ਕਿ ਵਾਰਡ ਨੰਬਰ 50 ਨੂੰ ਵਿਕਾਸ ਪੱਖੋਂ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ ਅਤੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੇ ਉਨ੍ਹਾਂ ਤੇ ਜੋ ਭਰੋਸਾ ਜਤਾਇਆ ਹੈ ਉਸ ਭਰੋਸੇ ਦੇ ਨਾਲ ਹੀ ਵਾਰਡ ਵਾਸੀਆਂ ਦੀਆਂ ਉਮੀਦਾਂ ਤੇ ਖਰੇ ਉੱਤਰਨਗੇ | ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਵਾਰਡ ਵਾਸੀਆਂ ਨੂੰ ਘਰ ਮਿਲਣਗੇ ਤੇ ਵਾਰਡ ਵਾਸੀਆਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਵਾਰਡ ਵਾਸੀਆਂ ਦਾ ਇਕ ਵਾਰ ਫਿਰ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਵਾਰਡਾਂ ਵਾਸੀ ਉਨ੍ਹਾਂ ਦੇ ਪਰਿਵਾਰ ਦੇ ਰੋਮ-ਰੋਮ ਵਿਚ ਵੱਸਦੇ ਹਨ ਤੇ ਹਮੇਸ਼ਾ ਵੱਸਦੇ ਰਹਿਣਗੇ | ਉਨ੍ਹਾਂ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਅਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਲੰਢੇਕੇ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਚੋਣ ਮੁਹਿੰਮ ਵਿਚ ਹਰ ਪਲ ਮਦਦ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਿਚਲੂ ਪਬਲਿਕ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਨੇ ਮਨਾਇਆ ਤੰਬਾਕੂ ਵਿਰੋਧੀ ਦਿਵਸ ਮੈਂਬਰਾਂ ਨੇ ਮੁੱਖ ਚੌਕ ਵਿਚ ਇਕੱਤਰ ਹੋ ਕੇ ਲੋਕਾਂ ਨੂੰ ਦ...
Ad Position 24