24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕਿਚਲੂ ਪਬਲਿਕ ਸਕੂਲ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 01-06-2026
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੀ ਅਗਵਾਈ ਹੇਠ ਸਕੂਲ ਅਸੈਂਬਲੀ ਦੌਰਾਨ ਵਿਦਿਆਰਥੀਆਂ ਵਿਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਆਧੁਨਿਕ ਸਮੇਂ ਵਿਚ ਅਸੀਂ ਬਦਕਿਸਮਤੀ ਨਾਲ ਗ਼ੈਰ-ਸਿਹਤਮੰਦ ਖਾਣ ਪੀਣ ਦੀਆਂ ਆਦਤਾਂ ਅਤੇ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਸੇਵਨ ਨੂੰ ਆਪਣੇ ਸੁਭਾਅ ਦਾ ਹਿੱਸਾ ਬਣਾ ਲਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਨਤੀਜਿਆਂ ਬਾਰੇ ਜਾਗਰੂਕ ਕੀਤਾ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਇਕ ਸਖ਼ਤ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਖ਼ਾਸ ਕਰ ਕੇ ਤੰਬਾਕੂ ਦੇ ਸੇਵਨ ਦੇ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣਾ ਗਿਆਨ ਵੀ ਸਾਂਝਾ ਕੀਤਾ | ਵਿਦਿਆਰਥੀਆਂ ਲਈ ਇਕ ਵੀਡੀਓ ਕਲਿੱਪ ਦਿਖਾਈ ਗਈ, ਜਿਸ ਵਿਚ ਬਹੁਤ ਹੀ ਸਰਲ ਢੰਗ ਨਾਲ ਦਰਸਾਇਆ ਗਿਆ ਸੀ ਕਿ ਕਿਵੇਂ ਨਸ਼ਾ ਹੌਲੀ-ਹੌਲੀ ਸਾਡੇ ਸਰੀਰ ਨੂੰ ਨਸ਼ਟ ਅਤੇ ਤਬਾਹ ਕਰ ਦਿੰਦਾ ਹੈ | ਇਸ ਮੌਕੇ ਡਾਇਰੈਕਟਰ ਸੁਨੀਤਾ ਗਰਗ, ਪਿ੍ੰਸੀਪਲ ਹੇਮ ਪ੍ਰਭਾ ਸੂਦ ਅਤੇ ਡੀਨ ਮਲਕੀਤ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਵੱਡਾ ਉਪਰਾਲਾ ਅਗਲੀ ਖ਼ਬਰ ਵਾਰਡ ਨੰਬਰ 50 ਲੰਢੇਕੇ ਤੋਂ ਕੌਂਸਲਰ ਦੀ ਚੋਣ ਜਿੱਤੇ ਸਤਵੀਰ ਕੌਰ ਬਰਾੜ ਨੇ ਕੀਤਾ ਵਾਰਡ ਵਾਸੀਆਂ ਦਾ ਧੰਨਵਾਦ •ਵਾਰਡ ਦੇ...
Ad Position 24