24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਕਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਸੈਮੀਨਾਰ ਆਯੋਜਿਤ

Ad Position 21
No active advertisement
ਅਜੀਤ ਡੈਸਕ 01-06-2026
ਅਬੋਹਰ, 31 ਮਈ (ਵਿਵੇਕ ਹੂੜੀਆ)-ਸਥਾਨਕ 'ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ' ਵਿਖੇ ਸੀਨੀਅਰ ਜਮਾਤਾਂ ਦੇ ਪ੍ਰੀ-ਫਾਊਾਡੇਸ਼ਨ ਵਿਦਿਆਰਥੀਆਂ ਲਈ ਦੇਸ਼ ਦੇ ਪ੍ਰਸਿੱਧ ਸਿੱਖਿਆ ਸੰਸਥਾਨ ਫਿਜ਼ਿਕਸ ਵਾਲਾ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਕੈਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਫਿਜ਼ਿਕਸ ਦੇ ਵਿਸ਼ੇਸ਼ ਮਾਹਿਰ ਅਭਿਸ਼ੇਕ ਸ਼ਰਮਾ ਅਤੇ ਸਾਧਿਕਾ ਮੈਡਮ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ | ਦੋਵਾਂ ਮਾਹਿਰਾਂ ਨੇ ਬੱਚਿਆਂ ਨੂੰ ਕੈਰੀਅਰ ਦੀ ਪਲੈਨਿੰਗ, ਰੁਜ਼ਗਾਰ ਦੇ ਬਦਲਦੇ ਸਰੋਤਾਂ, ਭਵਿੱਖ ਦੀਆਂ ਸੰਭਾਵਨਾਵਾਂ ਅਤੇ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਸਮਝਾਇਆ ਕਿ ਉਹ ਆਪਣੀ ਰੁਚੀ, ਸਮਰੱਥਾ ਅਤੇ ਟੀਚੇ ਦੇ ਅਨੁਸਾਰ ਸਹੀ ਕੈਰੀਅਰ ਦੀ ਚੋਣ ਕਿਸ ਤਰ੍ਹਾਂ ਕਰ ਸਕਦੇ ਹਨ | ਇਸ ਦੇ ਨਾਲ ਹੀ ਅਕਾਦਮਿਕ ਅਤੇ ਪੇਸ਼ੇਵਾਰ ਟੀਚਿਆਂ ਨੂੰ ਹਾਸਲ ਕਰਨ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਵੀ ਸਾਂਝੀਆਂ ਕੀਤੀਆਂ ਗਈਆਂ | ਇਸ ਪ੍ਰੇਰਨਾਦਾਇਕ ਅਤੇ ਇੰਟਰ ਐਕਟਿਵ ਸੈਸ਼ਨ ਵਿਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ | ਬੱਚਿਆਂ ਨੇ ਆਪਣੇ ਭਵਿੱਖ ਅਤੇ ਕੈਰੀਅਰ ਨਾਲ ਸਬੰਧਿਤ ਕਈ ਸਵਾਲ ਪੁੱਛੇ, ਜਿਨ੍ਹਾਂ ਦੇ ਮਾਹਿਰਾਂ ਵੱਲੋਂ ਬਹੁਤ ਹੀ ਤਸੱਲੀਬਖ਼ਸ਼ ਜਵਾਬ ਦਿੱਤੇ ਗਏ | ਇਸ ਸੈਸ਼ਨ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਵੱਖ-ਵੱਖ ਕੈਰੀਅਰ ਵਿਕਲਪਾਂ ਬਾਰੇ ਸਪਸ਼ਟਤਾ ਦਿੱਤੀ, ਸਗੋਂ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕੀਤਾ | ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਤਿੱਖੇ ਮੁਕਾਬਲੇ ਦੇ ਯੁੱਗ 'ਚ ਸਹੀ ਸਮੇਂ 'ਤੇ ਮਿਲਿਆ ਮਾਰਗਦਰਸ਼ਨ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦਿੰਦਾ ਹੈ | ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਆਪਣੇ ਟੀਚੇ ਨਿਰਧਾਰਿਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਸਕੂਲ ਵਿਚ ਚੱਲ ਰਹੇ 'ਪ੍ਰੀ-ਫਾਊਾਡੇਸ਼ਨ ਪ੍ਰੋਗਰਾਮ' ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਮੁੱਢਲੇ ਪੱਧਰ ਤੋਂ ਹੀ ਭਵਿੱਖ ਦੀਆਂ ਚੁਨੌਤੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ | ਸਹੀ ਮਾਰਗਦਰਸ਼ਨ ਹੀ ਸਫਲਤਾ ਦੀ ਮਜ਼ਬੂਤ ਨੀਂਹ ਰੱਖਦਾ ਹੈ | ਸਕੂਲ ਪ੍ਰਬੰਧਕਾਂ ਵੱਲੋਂ ਫਿਜ਼ਿਕਸ ਵਾਲਾ ਦੀ ਟੀਮ, ਖ਼ਾਸ ਕਰਕੇ ਅਭਿਸ਼ੇਕ ਸ਼ਰਮਾ ਅਤੇ ਸਾਧਿਕਾ ਮੈਡਮ ਦਾ ਦਿਲੋਂ ਧੰਨਵਾਦ ਪ੍ਰਗਟਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਮਰੀਜ਼ਾਂ 'ਚ ਫਲ ਵੰਡ ਕੇ ਮਨਾਈ ਸ੍ਰੀ ਅਰੂਟ ਜੈਅੰਤੀ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਦੇ ਸੀਤਲ ਜਲ ਵਾਹਨ ਨੂੰ ਮਿਲ ਰਿਹਾ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਸਹਿਯੋਗ
Ad Position 24