25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਮਨਾਈ ਗਈ ਅਰੂਟ ਜੀ ਦੀ ਜੈਅੰਤੀ

Ad Position 21
No active advertisement
ਅਜੀਤ ਡੈਸਕ 01-06-2026
ਫ਼ਾਜ਼ਿਲਕਾ, 31 ਮਈ (ਦਵਿੰਦਰ ਪਾਲ ਸਿੰਘ)-ਸ਼੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਐਮ.ਸੀ.ਕਾਲੋਨੀ ਸਥਿਤ ਸ਼੍ਰੀ ਅਰੋੜਵੰਸ਼ ਪਾਰਕ ਵਿਚ ਅਰੂਟ ਜੀ ਦੀ ਜਯੰਤੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਨੇ ਪਾਰਕ ਵਿਚ ਸਥਾਪਿਤ ਅਰੂਟ ਜੀ ਦੇ ਬੁੱਤ 'ਤੇ ਫ਼ੁਲ ਮਾਲਾ ਅਤੇ ਸ਼ਰਧਾ ਦੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਅਤੇ ਉਨ੍ਹਾਂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਸਮਾਗਮ ਦੌਰਾਨ ਸੁਸਾਇਟੀ ਦੇ ਸਰਪ੍ਰਸਤ ਬਾਬੂ ਲਾਲ ਅਰੋੜਾ ਅਤੇ ਪ੍ਰਧਾਨ ਅਰੁਣ ਵਧਵਾ ਨੇ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ, ਸਦਭਾਵਨਾ ਅਤੇ ਇਨਸਾਨੀਅਤ ਦੀ ਇੱਕ ਮਿਸਾਲ ਰਿਹਾ ਹੈ | ਉਨ੍ਹਾਂ ਦੇ ਪਦ-ਚਿੰਨ੍ਹਾਂ 'ਤੇ ਚੱਲ ਕੇ ਹੀ ਸਮਾਜ ਵਿਚ ਆਪਸੀ ਭਾਈਚਾਰਾ, ਏਕਤਾ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਆਪਣੇ ਮਹਾਨ ਸੰਤਾਂ ਅਤੇ ਮਹਾਂਪੁਰਖਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਵਿਚ ਅਪਣਾਈਏ | ਇਸ ਦੇ ਨਾਲ ਹੀ ਉਨ੍ਹਾਂ ਨਵੀਂ ਪੀੜ੍ਹੀ ਨੂੰ ਵੀ ਇਸ ਅਮੀਰ ਵਿਰਸੇ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ | ਸਮਾਗਮ ਵਿਚ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਇਲਾਕੇ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਾਰਿਆਂ ਨੇ ਮਿਲ ਕੇ ਸਮਾਜ ਵਿਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਮੰਨੂ, ਸੁਭਾਸ਼ ਚੰਦਰ ਅਰੋੜਾ, ਰਾਜੇਸ਼ ਕਸਰੀਜਾ, ਐਡਵੋਕੇਟ ਰਾਜਿੰਦਰ ਚੁਚਰਾ, ਵਿਜੇ ਦਾਬੜਾ, ਜੋਗਿੰਦਰ ਸਿੰਘ ਸਚਦੇਵਾ, ਰਮੇਸ਼ ਲੂਣਾ, ਕਿ੍ਸ਼ਨ ਤਨੇਜਾ, ਰਾਜ ਕੁਮਾਰ ਠਕਰਾਲ, ਸਤੀਸ਼ ਵਧਵਾ, ਡਾ.ਸੁਨੀਲ ਸੇਠੀ, ਜਰਨੈਲ ਸਿੰਘ ਸਮੇਤ ਕਈ ਹੋਰ ਆਗੂ ਅਤੇ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਮਲਾ ਕਰਕੇ ਸੋਨੇ ਦੀ ਚੇਨ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਮਰੀਜ਼ਾਂ 'ਚ ਫਲ ਵੰਡ ਕੇ ਮਨਾਈ ਸ੍ਰੀ ਅਰੂਟ ਜੈਅੰਤੀ
Ad Position 24