25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮੀਰਾ ਨਰਸਿੰਗ ਕਾਲਜ ਦੇ ਜੀ.ਐਨ.ਐਮ. ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਸੰਪੰਨ

Ad Position 21
No active advertisement
ਅਜੀਤ ਡੈਸਕ 01-06-2026
ਅਬੋਹਰ, 31 ਮਈ (ਵਿਵੇਕ ਹੂੜੀਆ)-ਮੀਰਾ ਨਰਸਿੰਗ ਕਾਲਜ ਦੇ ਜੀ.ਐਨ.ਐਮ ਦੇ ਵਿਦਿਆਰਥੀਆਂ ਨੂੰ ਸ੍ਰੀ ਗੰਗਾਨਗਰ ਸਥਿਤ ਗੁਰੂ ਬ੍ਰਹਮਦੇਵ ਜੀ ਅੰਧ ਵਿਦਿਆਲਿਆ ਅਤੇ ਟਾਂਟੀਆ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ | ਦੌਰੇ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਗੁਰੂ ਬ੍ਰਹਮਦੇਵ ਜੀ ਅੰਧ ਵਿਦਿਆਲਿਆ ਦਾ ਜਾਇਜ਼ਾ ਲਿਆ ਅਤੇ ਸੰਸਥਾ ਦੇ ਸੰਸਥਾਪਕ ਗੁਰੂ ਬ੍ਰਹਮਦੇਵ ਤੋਂ ਪ੍ਰੇਰਨਾਦਾਇਕ ਮਾਰਗ ਦਰਸ਼ਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੇ ਸਮਾਜ ਸੇਵਾ ਅਤੇ ਦਿਵਿਆਂਗਜਨਾਂ ਦੇ ਭਲਾਈ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ | ਜ਼ਿਕਰਯੋਗ ਹੈ ਕਿ ਗੁਰੂ ਬ੍ਰਹਮਦੇਵ ਨੂੰ ਹਾਲ ਹੀ ਵਿਚ ਉਨ੍ਹਾਂ ਦੇ ਸ਼ਾਨਦਾਰ ਸਮਾਜਿਕ ਯੋਗਦਾਨ ਲਈ 'ਪਦਮਸ਼੍ਰੀ' ਸਨਮਾਨ ਨਾਲ ਨਿਵਾਜਿਆ ਗਿਆ ਹੈ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਟਾਂਟੀਆ ਯੂਨੀਵਰਸਿਟੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਐਨਾਟੋਮੀ ਮਿਊਜ਼ੀਅਮ ਵਿਚ ਮਨੁੱਖੀ ਸਰੀਰ ਦੇ ਵੱਖ-ਵੱਖ ਅੰਗਾਂ ਅਤੇ ਡਿਸੈਕਸ਼ਨ ਮਾਡਲਾਂ ਨੂੰ ਦੇਖਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਸਰੀਰ ਰਚਨਾ ਵਿਗਿਆਨ ਬਾਰੇ ਮਹੱਤਵਪੂਰਨ ਜਾਣਕਾਰੀਆਂ ਮਿਲੀਆਂ | ਇਸ ਦੇ ਨਾਲ ਹੀ ਉਨ੍ਹਾਂ ਨੇ ਪੰਚ ਕਰਮ ਵਿਭਾਗ ਦਾ ਵੀ ਦੌਰਾ ਕੀਤਾ, ਜਿੱਥੇ ਆਯੁਰਵੈਦਿਕ ਚਿਕਿਤਸਾ ਪ੍ਰਣਾਲੀ ਅਤੇ ਪੰਚ ਕਰਮ ਇਲਾਜ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ | ਇਸ ਮੌਕੇ ਟਾਂਟੀਆ ਯੂਨੀਵਰਸਿਟੀ ਦੇ ਨਰਸਿੰਗ ਡੀਨ ਅਤੇ ਪਿ੍ੰਸੀਪਲ ਡਾ.ਅਸ਼ੋਕ ਯਾਦਵ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਸ਼ੈਖਣਿਕ ਪ੍ਰਾਪਤੀਆਂ, ਆਧੁਨਿਕ ਸਹੂਲਤਾਂ ਅਤੇ ਸਿਹਤ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਇਆ | ਇਸ ਪ੍ਰੋਗਰਾਮ ਵਿਚ ਡਾ. ਵਰਿੰਦਰ ਗੋਦਾਰਾ ਅਤੇ ਕੰਵਲਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਦੌਰੇ ਦੌਰਾਨ ਮੀਰਾ ਨਰਸਿੰਗ ਕਾਲਜ ਦੇ ਸਟਾਫ਼ ਮੈਂਬਰਾਂ ਵਿਜੇ ਕੁਮਾਰ ਅਤੇ ਪਾਇਲ ਰਾਣੀ ਨੇ ਵਿਦਿਆਰਥੀਆਂ ਦੀ ਅਗਵਾਈ ਕਰਦਿਆਂ ਅਹਿਮ ਭੂਮਿਕਾ ਨਿਭਾਈ | ਕਾਲਜ ਦੇ ਚੇਅਰਮੈਨ ਡਾ.ਜੀ.ਐੱਸ. ਮਿੱਤਲ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਸਮਾਜਿਕ ਅਤੇ ਮਾਨਵੀ ਕਦਰਾਂ-ਕੀਮਤਾਂ ਨਾਲ ਜੋੜਨਾ ਹੈ | ਅਜਿਹੇ ਦੌਰੇ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ, ਆਤਮ-ਵਿਸ਼ਵਾਸ ਅਤੇ ਪੇਸ਼ੇਵਾਰ ਮੁਹਾਰਤ ਨੂੰ ਵਧਾਉਣ ਵਿਚ ਸਹਾਇਕ ਸਿੱਧ ਹੁੰਦੇ ਹਨ | ਕਾਲਜ ਦੇ ਉਪ-ਪਿ੍ੰਸੀਪਲ ਰਹੀਸ਼ ਚੰਦ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਅਨੁਭਵ ਨਰਸਿੰਗ ਕੈਰੀਅਰ ਲਈ ਬੇਹੱਦ ਲਾਹੇਵੰਦ ਹੈ |
Ad Position 22
No active advertisement
ਪਿਛਲੀ ਖ਼ਬਰ ਨਵੇਂ ਲੱਗ ਰਹੇ ਮੋਬਾਈਲ ਟਾਵਰ ਦਾ ਪਿੰਡ ਵਾਸੀਆਂ ਨੇ ਕੀਤਾ ਵਿਰੋਧ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24