08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜ਼ਿਲ੍ਹਾ ਪ੍ਰਸ਼ਾਸਨ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ-ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 02-06-2026
ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਵਪਾਰੀ ਵਰਗ ਨਾਲ ਸੰਬੰਧਿਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ 'ਤੇ ਅਤੇ ਨਿਰਧਾਰਿਤ ਸਮੇਂ ਅੰਦਰ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ) ਮਨਦੀਪ ਕੌਰ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਚੀਫ਼ ਮਨਿਸਟਰ ਫ਼ੀਲਡ ਅਫ਼ਸਰ ਬਬਨਦੀਪ ਸਿੰਘ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਪੋਰਟਲ 'ਤੇ ਪ੍ਰਾਪਤ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਰਿਵਿਊ ਕੀਤਾ | ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਬੰਧਿਤ ਸ਼ਿਕਾਇਤਾਂ ਜਿਵੇਂ ਕਿ ਮੰਡੀਆਂ ਦੀਆਂ ਤਕਮੀਨਾਂ, ਸੜਕਾਂ ਤੇ ਟੁਆਇਟ ਵਾਸਤੇ ਐਸਟੀਮੇਟ ਤੇ ਸਾਫ਼ ਸਫ਼ਾਈ ਅਤੇ ਬੱਲੂਆਣਾ ਬੀ.ਡੀ.ਪੀ.ਓ ਨੂੰ ਸੜਕਾਂ, ਬੱਸ ਸਟੈਂਡ, ਸੀ.ਸੀ.ਟੀ.ਵੀ. ਕੈਮਰੇ, ਪਬਲਿਕ ਪਖਾਨੇ ਆਦਿ ਦੀ ਰਿਪੇਅਰ ਤੇ ਸਾਫ਼ ਸਫ਼ਾਈ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਫ਼ਾਜ਼ਿਲਕਾ ਦੀਆਂ ਸ਼ਿਕਾਇਤਾਂ ਜਿਵੇਂ ਕਿ ਬਿਜਲੀ ਬੋਰਡ ਦੀਆਂ ਢਿੱਲੀਆਂ ਤਾਰਾਂ ਸਬੰਧੀ ਐਕਸੀਅਨ ਬਿਜਲੀ ਬੋਰਡ ਅਤੇ ਚੋਰੀਆਂ ਦੀਆਂ ਵਾਰਦਾਤਾਂ ਬਾਰੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹੱਲ ਕਰਨ ਲਈ ਕਿਹਾ | ਇਸੇ ਤਰ੍ਹਾਂ ਜਲਾਲਾਬਾਦ ਦੀਆਂ ਸ਼ਿਕਾਇਤਾਂ ਜਿਵੇਂ ਕਿ ਊਧਮ ਸਿੰਘ ਪਾਰਕ 'ਚ ਵਾਟਰ ਸਪਲਾਈ ਦੇ ਪ੍ਰਬੰਧ, ਜਨਤਾ ਭਵਨ ਨੇੜੇ ਗਊਸ਼ਾਲਾ ਰੋਡ ਤੇ ਪਾਰਕਿੰਗ ਸਮੱਸਿਆ ਦੇ ਹੱਲ ਤੇ ਸਾਫ਼ ਸਫ਼ਾਈ ਬਾਰੇ ਕਾਰਜ ਸਾਧਕ ਅਫ਼ਸਰ ਜਲਾਲਾਬਾਦ ਨੂੰ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ 'ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ, ਇਸ ਲਈ ਕਿਸੇ ਵੀ ਮਾਮਲੇ ਵਿਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ | ਬਾਕੀ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦ ਹੱਲ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਸਮੇਤ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵਪਾਰਕ ਸੰਸਥਾਵਾਂ ਦੇ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ 'ਚ ਚੋਰ ਗਰੋਹ ਕਾਬੂ-ਚੋਰੀ ਦੇ 6 ਮੋਟਰਸਾਈਕਲ, 5 ਗੈਸ ਸਿਲੰਡਰ ਅਤੇ ਐਲ.ਈ.ਡੀ.ਬਰਾਮਦ ਅਗਲੀ ਖ਼ਬਰ ਜ਼ਿਲੇ੍ਹ ਦੇ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ
Ad Position 24