08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੀ.ਏ.ਡੀ.ਬੀ ਬੈਂਕ ਜਲਾਲਾਬਾਦ ਦੇ ਮਨਦੀਪ ਬਰਾੜ ਬਣੇ ਚੇਅਰਮੈਨ ਅਤੇ ਸਤਪਾਲ ਸਿੰਘ ਬਣੇ ਮੀਤ ਚੇਅਰਮੈਨ

Ad Position 21
No active advertisement
ਅਜੀਤ ਡੈਸਕ 02-06-2026
ਜਲਾਲਾਬਾਦ, 1 ਜੂਨ (ਜਤਿੰਦਰ ਪਾਲ ਸਿੰਘ)-ਪੀ.ਏ.ਡੀ.ਬੀ ਬੈਂਕ ਜਲਾਲਾਬਾਦ ਵਿਖੇ ਚੇਅਰਮੈਨ ਅਤੇ ਮੀਤ ਚੇਅਰਮੈਨ ਦੀ ਨਿਯੁਕਤੀ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਵੇਂ ਬਣੇ ਚੇਅਰਮੈਨ ਮਨਦੀਪ ਸਿੰਘ ਬਰਾੜ ਅਤੇ ਮੀਤ ਚੇਅਰਮੈਨ ਸਤਪਾਲ ਸਿੰਘ ਦਾ ਸਨਮਾਨ ਕਰਨ ਅਤੇ ਕੁਰਸੀ 'ਤੇ ਬਿਠਾਉਣ ਲਈ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਵਿਸ਼ੇਸ਼ ਤੌਰ 'ਤੇ ਪਹੁੰਚੇ¢ ਉਨ੍ਹਾਂ ਨੇ ਹਾਰ ਪਾ ਕੇ, ਮੂੰਹ ਮਿੱਠਾ ਕਰਵਾ ਕੇ ਅਤੇ ਕੁਰਸੀ 'ਤੇ ਬਿਠਾ ਕੇ ਮਨਦੀਪ ਬਰਾੜ ਅਤੇ ਸਤਪਾਲ ਸਿੰਘ ਦਾ ਸਨਮਾਨ ਕੀਤਾ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ¢ ਸਮਾਗਮ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਹਿਕਾਰੀ ਅਦਾਰੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਰਥਿਕ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ¢ ਉਨ੍ਹਾਂ ਆਸ ਪ੍ਰਗਟਾਈ ਕਿ ਮਨਦੀਪ ਬਰਾੜ ਅਤੇ ਸਤਪਾਲ ਸਿੰਘ ਦੀ ਅਗਵਾਈ ਹੇਠ ਪੀ.ਏ.ਡੀ.ਬੀ ਬੈਂਕ ਜਲਾਲਾਬਾਦ ਨਵੀਆਂ ਉਚਾਈਆਂ ਨੂੰ ਛੂਹੇਗਾ ਅਤੇ ਲੋਕਾਂ ਨੂੰ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਕਰੇਗਾ¢ ਵਿਧਾਇਕ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਆਮ ਵਰਗ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ¢ ਉਨ੍ਹਾਂ ਕਿਹਾ ਕਿ ਪੀ.ਏ.ਡੀ.ਬੀ ਬੈਂਕ, ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਹ ਭੂਮਿਕਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ ਜਾਵੇਗੀ¢ ਇਸ ਮੌਕੇ ਨਵੇਂ ਬਣੇ ਚੇਅਰਮੈਨ ਮਨਦੀਪ ਬਰਾੜ ਅਤੇ ਮੀਤ ਚੇਅਰਮੈਨ ਸਤਪਾਲ ਸਿੰਘ ਨੇ ਸਮੂਹ ਆਗੂਆਂ ਅਤੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਬੈਂਕ ਦੀ ਤਰੱਕੀ, ਪਾਰਦਰਸ਼ਤਾ ਅਤੇ ਲੋਕ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ¢ ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖਾਤਾ ਧਾਰਕਾਂ ਦੇ ਹਿਤਾਂ ਦੀ ਰੱਖਿਆ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ¢ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸਿਆਸੀ, ਸਮਾਜਿਕ ਅਤੇ ਸਹਿਕਾਰੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਮੌਜੂਦ ਰਹੀਆਂ, ਜਿਨ੍ਹਾਂ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ¢
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਜ਼ਿਲ੍ਹਾ ਜਗਰਾਉਂ ਦੀ ਮੀਟਿੰਗ 'ਚ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ -ਮਾਮਲਾ ਪਿੰਡ ਘੁਬਾਇਆ ਦੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਅਤੇ ਉਸ ਦੀ ਪਤਨੀ 'ਤੇ ਚੋਰੀ ਦਾ ਮਾਮਲਾ ਦਰਜ ਹੋਣ ਦਾ...
Ad Position 24