ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਪੁਰਾਣੀ ਰੰਜਿਸ਼ ਕਾਰਨ ਘਰ ਵਿਚ ਵੜ ਕੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੋਹਨ ਸਿੰਘ ਪੁੱਤਰ ਬਲਵੀਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਪਿੰਡ ਕਾਂਵਾਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਕਾਂਵਾਂ ਵਾਲੀ ਵਿਖੇ ਪੂਰਨ ਸਿੰਘ ਪੁੱਤਰ ਮਹਿਤਾਬ ਸਿੰਘ, ਜੱਲਾ ਸਿੰਘ ਪੁੱਤਰ ਪੂਰਨ ਸਿੰਘ, ਮਾਘ ਸਿੰਘ ਪੁੱਤਰ ਮਹਿਤਾਬ ਸਿੰਘ, ਕਰਮੋਂ ਬਾਈ ਪਤਨੀ ਮਾਘ ਸਿੰਘ ਅਤੇ ਜੋਗਿੰਦਰੋ ਬਾਈ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਪੁਰਾਣੀ ਰੰਜਸ਼ ਕਰਕੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |