ਜਲਾਲਾਬਾਦ,1ਜੂਨ(ਜਤਿੰਦਰ ਪਾਲ ਸਿੰਘ)-ਅਰੋੜਾ ਮਹਾਂ ਸਭਾ ਪੰਜਾਬ ਦੇ ਇਕ ਵਫ਼ਦ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮਾਨਯੋਗ ਮੈਂਬਰ ਜਤਿੰਦਰ ਸਿੰਘ ਸ਼ੰਟੀ ਨਾਲ ਉਨ੍ਹਾਂ ਦੇ ਦਫ਼ਤਰ, ਸੈਕਟਰ-34 ਏ, ਚੰਡੀਗੜ੍ਹ ਵਿਖੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਸਮਾਜਿਕ, ਆਰਥਿਕ ਅਤੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ¢ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਹਾਂਸਭਾ ਦੇ ਡਾ ਗੁਰਪ੍ਰੀਤ ਬੱਬਰ ਜਨਰਲ ਸਕੱਤਰ, ਅਰੋੜਾ ਮਹਾਂਸਭਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ¢ ਇਸ ਤੋਂ ਇਲਾਵਾ, ਸੂਬੇ ਵਿਚ ਵਧ ਰਹੀ ਬੇਰੁਜ਼ਗਾਰੀ ਦੀ ਸਮੱਸਿਆ ਦੇ ਹੱਲ ਲਈ ਨਵੀਆਂ ਨੀਤੀਆਂ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਵੀ ਗੰਭੀਰ ਚਰਚਾ ਕੀਤੀ ਗਈ¢ ਪੰਜਾਬ ਦੇ ਵਿਕਾਸ, ਸਮਾਜਿਕ ਭਲਾਈ ਅਤੇ ਲੋਕਾਂ ਦੇ ਹੱਕਾਂ ਨਾਲ ਜੁੜੇ ਹੋਰ ਕਈ ਅਹਿਮ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ¢ ਅਰੋੜਾ ਮਹਾਂ ਸਭਾ ਪੰਜਾਬ ਦੇ ਨੁਮਾਇੰਦਿਆਂ ਨੇ ਜਤਿੰਦਰ ਸਿੰਘ ਸ਼ੰਟੀ ਨੂੰ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸਮਾਜਿਕ ਭਲਾਈ ਲਈ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ¢ ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬੱਬਰ ਜਨਰਲ ਸਕੱਤਰ, ਅਰੋੜਾ ਮਹਾਂ ਸਭਾ ਪੰਜਾਬ, ਜਸਪਾਲ ਸਿੰਘ ਦਰਗਨ ਪੀ.ਆਰ.ਓ, ਰਾਕੇਸ਼ ਸਹਿ ਸਕੱਤਰ, ਜਸ਼ਨ ਦਰਗਨ ਮੈਂਬਰ ਹਾਜ਼ਰ ਸਨ¢