26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀ 'ਮੁਲਾਜ਼ਮ ਮਾਰੂ ਰਿਪੋਰਟ' ਦੀਆਂ ਕਾਪੀਆਂ ਸਾੜੀਆਂ

Ad Position 21
No active advertisement
ਅਜੀਤ ਡੈਸਕ 03-06-2026

ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਫ਼ਾਜ਼ਿਲਕਾ ਨੇ ਸੂਬਾਈ ਸੱਦੇ 'ਤੇ ਫ਼ਾਜ਼ਿਲਕਾ ਦੇ ਡੀ.ਸੀ.ਦਫ਼ਤਰ ਦੇ ਬਾਹਰ ਸਰਕਾਰ ਵਲੋਂ ਹਾਈਕੋਰਟ ਵਿਚ ਪੇਸ਼ ਕੀਤੀ ਗਈ ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਤਿਆਗਿਆ ਤਾਂ ਆਉਣ ਵਾਲੇ ਦਿਨਾਂ ਵਿਚ 'ਕਲਮ ਛੋੜ ਹੜਤਾਲ' ਅਤੇ ਮੁਕੰਮਲ ਕੰਮ ਬੰਦ ਕਰਕੇ ਚੇਤਾਵਨੀ ਰੈਲੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਨੇ ਵਿੱਤ ਮੰਤਰੀ ਨਾਲ ਅੱਜ 3 ਜੂਨ ਨੂੰ ਮੀਟਿੰਗ ਦਾ ਸਮਾਂ ਦਿੱਤਾ ਹੈ, ਪਰ ਸੰਘਰਸ਼ ਦਾ ਫ਼ੈਸਲਾ ਬਰਕਰਾਰ ਰਹੇਗਾ | ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਅੱਜ 3 ਜੂਨ ਦੀ ਮੀਟਿੰਗ ਵਿਚ ਕੋਈ ਸਾਰਥਿਕ ਨਤੀਜਾ ਸਾਹਮਣੇ ਨਾ ਆਇਆ ਤਾਂ ਉਸੇ ਵੇਲੇ ਵੱਡੇ ਅੰਦੋਲਨ ਦਾ ਐਲਾਨ ਕਰ ਦਿੱਤਾ ਜਾਵੇਗਾ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ 2011 ਵਿਚ ਪੰਜਵੇਂ ਤਨਖ਼ਾਹ ਕਮਿਸ਼ਨ ਦੌਰਾਨ ਮਿਲਿਆ ਵਾਧਾ ਪਹਿਲਾਂ ਹੀ ਛੇਵੇਂ ਕਮਿਸ਼ਨ ਵਿਚ ਵਾਪਸ ਲੈ ਲਿਆ ਗਿਆ ਸੀ ਅਤੇ 37 ਪ੍ਰਕਾਰ ਦੇ ਭੱਤੇ ਵੀ ਬੰਦ ਕੀਤੇ ਜਾ ਚੁੱਕੇ ਹਨ | ਹੁਣ ਮੁਲਾਜ਼ਮ ਆਪਣੀਆਂ ਤਨਖ਼ਾਹਾਂ 'ਤੇ ਕਿਸੇ ਵੀ ਕਿਸਮ ਦਾ ਕੱਟ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਹਰਭਜਨ ਸਿੰਘ ਖੁੰਗਰ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਸੁਖਦੇਵ ਚੰਦ, ਸੁਨੀਲ ਕੁਮਾਰ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਅਮਰਜੀਤ ਸਿੰਘ ਚਾਵਲਾ ਚੇਅਰਮੈਨ, ਸਮੀਰ ਕੁਮਾਰ ਵਿੱਤ ਸਕੱਤਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਹਿਰੀ ਮਹਿਕਮੇ ਦੀ ਵੱਡੀ ਲਾਪਰਵਾਹੀ-ਇਕ ਹਫ਼ਤੇ ਦੀ ਬੰਦੀ 'ਚ ਕੁਝ ਕਿਸਾਨਾਂ ਦੀਆਂ ਦੋ ਵਾਰੀਆਂ ਗਈਆਂ ਖ਼ਾਲੀ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਦਾ ਪਰਿਵਾਰ ਮਿਲਣ ਅਤੇ ਸ਼ਪਥ ਗ੍ਰਹਿਣ ਸਮਾਰੋਹ ਸ਼ਾਨੋ-ਸ਼ੌਕਤ ਨਾਲ ਸੰਪੰਨ
Ad Position 24