26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਖੇਤ ਬਚਾਓ ਅਭਿਆਨ ਤਹਿਤ ਟਾਹਲੀ ਵਾਲਾ ਬੋਦਲਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਆਯੋਜਿਤ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਰਾਜ ਦੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਨੇੜਲੇ ਪਿੰਡ ਟਾਹਲੀ ਵਾਲਾ ਬੋਦਲਾ ਵਿਖੇ Tਖੇਤ ਬਚਾਓ ਅਭਿਆਨU ਦੇ ਤਹਿਤ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਵਿਸ਼ੇ 'ਤੇ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ | ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ.ਹਰਬੰਸ ਸਿੰਘ, ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਦੇ ਮੁਖੀ ਡਾ.ਅਰਵਿੰਦ ਕੁਮਾਰ ਅਹਿਲਾਵਤ, ਮਿੱਟੀ ਦੇ ਮਾਹਿਰ ਡਾ.ਪ੍ਰਕਾਸ਼ ਚੰਦ ਗੁਰਜਰ, ਡਾ.ਜਗਦੀਸ਼ ਅਰੋੜਾ ਅਤੇ ਡਾ. ਵਿਜੇ ਨੇ ਕਿਸਾਨਾਂ ਨੂੰ ਤਕਨੀਕੀ ਨੁਕਤੇ ਸਾਂਝੇ ਕੀਤੇ | ਖੇਤੀਬਾੜੀ ਵਿਗਿਆਨੀਆਂ ਨੇ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਅਤੇ ਵਿਗਿਆਨਕ ਵਰਤੋਂ ਦੀ ਅਹਿਮੀਅਤ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਮੈਨੇਜਮੈਂਟ ਅਪਣਾਉਣ ਨਾਲ ਖੇਤੀ ਦੀ ਲਾਗਤ ਵਿਚ ਵੱਡੀ ਕਮੀ ਆਉਂਦੀ ਹੈ, ਫ਼ਸਲ ਦੀ ਗੁਣਵੱਤਾ ਸੁਧਰਦੀ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਲੰਬੇ ਸਮੇਂ ਤੱਕ ਬਰਕਰਾਰ ਰਹਿੰਦੀ ਹੈ | ਮਾਹਿਰਾਂ ਨੇ ਕਿਸਾਨਾਂ ਨੂੰ ਨਾਈਟਰੋਜਨ, ਫਾਸਫੋਰਸ, ਪੋਟਾਸ਼ ਅਤੇ ਹੋਰ ਸੂਖਮ ਪੋਸ਼ਕ ਤੱਤਾਂ ਦੀ ਸੰਤੁਲਿਤ ਮਾਤਰਾ ਵਰਤਣ ਦੇ ਨਾਲ-ਨਾਲ ਰੂੜੀ ਦੇ ਉਚਿੱਤ ਇਸਤੇਮਾਲ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਬੁਲਾਰਿਆਂ ਨੇ ਸਾਫ਼ ਕਿਹਾ ਕਿ ਸੰਤੁਲਿਤ ਖ਼ੁਰਾਕ ਪ੍ਰਬੰਧਨ ਨਾ ਸਿਰਫ਼ ਫ਼ਸਲ ਦਾ ਝਾੜ ਵਧਾਉਂਦਾ ਹੈ, ਸਗੋਂ ਵਾਤਾਵਰਨ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਦੇ ਵਿਕਾਸ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ | ਕੈਂਪ ਦੇ ਅਖੀਰ ਵਿਚ ਕਿਸਾਨਾਂ ਵਲੋਂ ਖੇਤੀਬਾੜੀ ਅਤੇ ਫ਼ਸਲਾਂ ਸੰਬੰਧੀ ਪੁੱਛੇ ਗਏ ਵੱਖ-ਵੱਖ ਸਵਾਲਾਂ ਅਤੇ ਮੁਸ਼ਕਲਾਂ ਦਾ ਮਾਹਿਰਾਂ ਵਲੋਂ ਮੌਕੇ 'ਤੇ ਹੀ ਹੱਲ ਦੱਸਿਆ ਗਿਆ | ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਅਤੇ ਲਾਹੇਵੰਦ ਖੇਤੀ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ | ਹਾਜ਼ਰ ਕਿਸਾਨਾਂ ਨੇ ਖੇਤੀਬਾੜੀ ਵਿਭਾਗ ਅਤੇ ਕੇ.ਵੀ.ਕੇ.ਦੀ ਇਸ ਸਾਂਝੀ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਮੰਗ ਕੀਤੀ ਕਿ ਭਵਿੱਖ ਵਿਚ ਵੀ ਅਜਿਹੇ ਜਾਗਰੂਕਤਾ ਕੈਂਪ ਨਿਰੰਤਰ ਲਗਾਏ ਜਾਣ | ਇਹ ਪ੍ਰੋਗਰਾਮ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਮਿੱਟੀ ਦੀ ਸਿਹਤ ਬਚਾਉਣ ਦੀ ਦਿਸ਼ਾ ਵਿਚ ਇਕ ਸ਼ਲਾਘਾਯੋਗ ਕਦਮ ਸਿੱਧ ਹੋਇਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸਾਬੂਆਣਾ 'ਚ ਪੀਣ ਵਾਲੇ ਪਾਣੀ ਦਾ ਸੰਕਟ ਗਹਿਰਾਇਆ ਅਗਲੀ ਖ਼ਬਰ ਫ਼ਾਜ਼ਿਲਕਾ ਨੇੜੇ ਈ-ਰਿਕਸ਼ਾ ਪਲਟਣ ਕਾਰਨ 4 ਸਵਾਰੀਆਂ ਜ਼ਖ਼ਮੀ, ਸੜਕ ਦੀ ਅਧੂਰੀ ਮੁਰੰਮਤ ਬਣੀ ਹਾਦਸੇ ਦਾ ਕਾਰਨ
Ad Position 24