ਹਰਦੇਵ ਮੇਘਵਾਲ ਨੇ ਕੈਬਨਿਟ ਮੰਤਰੀ ਰਣਵੀਰ ਗੰਗਵਾ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
03-06-2026
ਅਬੋਹਰ, 2 ਜੂਨ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਟਿਕਟ ਦੇ ਦਾਅਵੇਦਾਰ ਹਰਦੇਵ ਮੇਘਵਾਲ ਵਲੋਂ 13 ਜੂਨ ਨੂੰ ਅਬੋਹਰ ਵਿਖੇ ਹੋਣ ਵਾਲੀ ਭਾਜਪਾ ਦੀ ਰੈਲੀ ਦਾ ਜਾਇਜ਼ਾ ਲੈਣ ਲਈ ਆਏ ਕੈਬਨਿਟ ਮੰਤਰੀ ਰਣਵੀਰ ਗੰਗਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਕੈਬਨਿਟ ਮੰਤਰੀ ਰਣਵੀਰ ਗੰਗਵਾ ਨੇ ਦੱਸਿਆ ਕਿ ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਸਬੰਧ ਵਿਚ 13 ਜੂਨ ਨੂੰ ਅਬੋਹਰ ਦੀ ਦਾਣਾ ਮੰਡੀ ਵਿਖੇ ਭਾਜਪਾ ਦੀ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਭਾਜਪਾ ਆਗੂ ਹਰਦੇਵ ਮੇਘਵਾਲ ਨੇ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਰੈਲੀ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵਰਕਰਾਂ ਵਿਚ ਨਵਾਂ ਉਤਸ਼ਾਹ ਭਰੇਗੀ | ਉਨ੍ਹਾਂ ਦੱਸਿਆ ਕਿ ਉਹ ਖ਼ੁਦ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਲੈ ਕੇ ਇਸ ਰੈਲੀ ਵਿਚ ਸ਼ਿਰਕਤ ਕਰਨਗੇ | ਇਸ ਮੌਕੇ ਹੋਰ ਵੀ ਕਈ ਸੀਨੀਅਰ ਆਗੂ ਹਾਜ਼ਰ ਸਨ |