ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਭਗਵਾਨਪੁਰਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਕੁਲਦੀਪ ਸਿੰਘ ਪੁੱਤਰ ਬਲਕਰਨ ਸਿੰਘ ਵਾਸੀ ਪਿੰਡ ਭਗਵਾਨਪੁਰਾ ਆਪਣੇ ਘਰ ਦੇ ਗੇਟ ਕੋਲ ਖੜ੍ਹਾ ਮਿਲਿਆ, ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਹੁਣ ਨਸ਼ਾ ਛੱਡਣ ਦੀ ਦਵਾਈ ਲੈਣੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |