27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਕੂਲ ਆਫ਼ ਐਮੀਨੈਂਸ ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀ ਵੰਸ਼ ਨਾਰੰਗ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਸਥਾਨਕ 'ਸਕੂਲ ਆਫ਼ ਐਮੀਨੈਂਸ' ਫ਼ਾਜ਼ਿਲਕਾ ਵਿਖੇ ਬਾਰ੍ਹਵੀਂ ਜਮਾਤ ਦੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀ ਵੰਸ਼ ਨਾਰੰਗ ਦਾ ਸਕੂਲ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਕੂਲ ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਵੰਸ਼ ਨਾਰੰਗ ਦੀ ਮਿਹਨਤ, ਲਗਨ ਅਤੇ ਸਕੂਲ ਵਿਚ ਰਹੇ ਸ਼ਾਨਦਾਰ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵੰਸ਼ ਨੇ ਲਗਾਤਾਰ ਪੜ੍ਹਾਈ ਪ੍ਰਤੀ ਸੰਜੀਦਗੀ ਦਿਖਾ ਕੇ ਇਹ ਮੁਕਾਮ ਹਾਸਲ ਕੀਤਾ ਹੈ ਅਤੇ ਉਸ ਦੀ ਇਹ ਸ਼ਾਨਦਾਰ ਉਪਲਬਧੀ ਸਕੂਲ ਦੇ ਬਾਕੀ ਵਿਦਿਆਰਥੀਆਂ ਲਈ ਵੀ ਅੱਗੇ ਵਧਣ ਅਤੇ ਮਿਹਨਤ ਕਰਨ ਲਈ ਇੱਕ ਵੱਡੀ ਪੇ੍ਰਰਨਾ ਸਰੋਤ ਬਣੇਗੀ | ਸਮੂਹ ਸਕੂਲ ਸਟਾਫ਼ ਅਤੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਅਧਿਆਪਕਾਂ ਨੇ ਹੋਣਹਾਰ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜੇਕਰ ਇਰਾਦੇ ਦਿ੍ੜ੍ਹ ਹੋਣ ਅਤੇ ਲਗਾਤਾਰ ਸਖ਼ਤ ਮਿਹਨਤ ਕੀਤੀ ਜਾਵੇ ਤਾਂ ਜ਼ਿੰਦਗੀ ਵਿਚ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਰਹਿ ਜਾਂਦੀ | ਅਧਿਆਪਕਾਂ ਨੇ ਵੰਸ਼ ਨਾਰੰਗ ਦੀ ਇਸ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀ ਦੇ ਉੱਜਵਲ ਭਵਿੱਖ ਤੇ ਉਚੇਰੀਆਂ ਮੰਜ਼ਿਲਾਂ ਹਾਸਲ ਕਰਨ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਏਮਜ਼ ਬਠਿੰਡਾ ਤੋਂ ਤਜਰਬਾ ਹਾਸਿਲ ਕਰਕੇ ਪਰਤੇ ਛਾਤੀ ਰੋਗਾਂ ਦੇ ਮਾਹਿਰ ਡਾ. ਸੌਰਭ ਫੁਟੇਲਾ ਨੇ ਸਿਵਲ ਹਸਪਤਾਲ ਅਬੋਹਰ ਵਿ... ਅਗਲੀ ਖ਼ਬਰ ਵਿਦਿਆਰਥੀਆਂ ਦੇ ਮਾਨਸਿਕ ਸਿਹਤ ਅਤੇ ਖ਼ੁਸ਼ਹਾਲੀ ਲਈ ਸੀ. ਬੀ. ਐਸ. ਈ. ਮੰਚ ਤੇ ਇੰਪੀਰੀਅਲ ਸਕੂਲ ਦੀ ਸ਼ਮੂਲੀਅਤ
Ad Position 24