27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਨਾਲ ਨਵ-ਨਿਯੁਕਤ ਐਸ. ਐਸ. ਪੀ. ਨੇ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਨਵੇਂ ਪੁਲਿਸ ਮੁਖੀ ਗਗਨ ਅਜੀਤ ਸਿੰਘ, ਜਿਨ੍ਹਾਂ ਨੇ ਪਿਛਲੇ ਦਿਨੀਂ ਐੱਸ.ਐੱਸ.ਪੀ. ਵਜੋਂ ਅਹੁਦਾ ਸੰਭਾਲਿਆ ਹੈ, ਵਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਬੀਤੇ ਦਿਨ ਉਨ੍ਹਾਂ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀ -ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਸੁਖਦੇਵ ਸਿੰਘ ਸੰਧੂ ਅਤੇ ਹੋਰਨਾਂ ਅਹੁਦੇਦਾਰਾਂ ਨਾਲ ਆਪਣੇ ਦਫ਼ਤਰ ਵਿਖੇ ਇਕ ਵਿਸ਼ੇਸ਼ ਬੈਠਕ ਕੀਤੀ | ਬੈਠਕ ਦੌਰਾਨ ਐਸ.ਐਸ.ਪੀ. ਨੇ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ | ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਰਹੱਦੀ ਕਿਸਾਨਾਂ ਨੂੰ ਖੇਤੀਬਾੜੀ ਅਤੇ ਆਉਣ-ਜਾਣ ਦੌਰਾਨ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ | ਐੱਸ.ਐੱਸ.ਪੀ.ਗਗਨ ਅਜੀਤ ਸਿੰਘ ਨੇ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਹੱਦੀ ਕਿਸਾਨਾਂ ਅਤੇ ਯੂਨੀਅਨ ਆਗੂਆਂ ਨੇ ਹਮੇਸ਼ਾ ਹੀ ਪੰਜਾਬ ਪੁਲਿਸ ਅਤੇ ਬੀ.ਐਸ.ਐੱਫ. ਨਾਲ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਕੀਤਾ ਹੈ | ਉਨ੍ਹਾਂ ਦੇ ਇਸੇ ਜਜ਼ਬੇ ਸਦਕਾ ਗੁਆਂਢੀ ਮੁਲਕ ਦੇ ਮਾੜੇ ਮਨਸੂਬਿਆਂ ਨੂੰ ਨਾਕਾਮ ਕਰਨ ਵਿਚ ਵੱਡੀ ਮਦਦ ਮਿਲਦੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਗਤੀ ਅਤੇ ਇਮਾਨਦਾਰੀ ਦਿਖਾਉਂਦੇ ਹੋਏ ਸੁਰੱਖਿਆ ਬਲਾਂ ਦਾ ਸਾਥ ਦੇਣ ਵਾਲੇ ਕਿਸਾਨਾਂ ਦਾ ਸਨਮਾਨ ਕਰਨਾ ਸਾਡਾ ਫ਼ਰਜ਼ ਹੈ | ਇਸ ਮੌਕੇ ਉਨ੍ਹਾਂ ਵੱਲੋਂ ਇੱਕ ਕਿਸਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਅਤੇ ਉਮੀਦ ਜਤਾਈ ਕਿ ਪੁਲਿਸ ਅਤੇ ਕਿਸਾਨਾਂ ਵਿਚਾਲੇ ਇਹ ਆਪਸੀ ਵਿਸ਼ਵਾਸ ਤੇ ਸਹਿਯੋਗ ਭਵਿੱਖ ਵਿਚ ਵੀ ਇਸੇ ਤਰ੍ਹਾਂ ਬਣਿਆ ਰਹੇਗਾ | ਇਸ ਮੀਟਿੰਗ ਦੌਰਾਨ ਯੂਨੀਅਨ ਦੇ ਫ਼ਾਜ਼ਿਲਕਾ ਬਲਾਕ ਪ੍ਰਧਾਨ ਤਾਰਾ ਚੰਦ, ਰਿਸ਼ੂ, ਸਨਪ੍ਰੀਤ ਸਿੰਘ, ਸੋਹਣ ਸਿੰਘ, ਸੰਜੀਵ ਸਿੰਘ ਅਤੇ ਹੋਰ ਪ੍ਰਮੁੱਖ ਸਰਹੱਦੀ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੋਬਿੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਪੰਚਾਇਤੀ ਤੌਰ 'ਤੇ ਮਸਲਾ ਸੁਲਝਣ ਨਾਲ ਪੁਲਿਸ ਖ਼ਿਲਾਫ਼ ਕਾਮਰੇਡਾਂ ਦਾ ਧਰਨਾ ਸਮਾਪਤ
Ad Position 24