27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੋਬਿੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਦੀ ਟੀਮ ਵਲੋਂ ਪਿੰਡ ਗੋਬਿੰਦਗੜ੍ਹ ਵਿਖੇ 'ਖੇਤ ਬਚਾਓ ਅਭਿਆਨU ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਕਿਸਾਨਾਂ ਨੂੰ ਫ਼ਸਲਾਂ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਵਾਤਾਵਰਨ 'ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ | ਪ੍ਰੋਗਰਾਮ ਦੌਰਾਨ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਰਸਾਇਣਿਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਬੰਦ ਕਰਕੇ ਲੋੜ ਮੁਤਾਬਿਕ ਸੰਤੁਲਿਤ ਖਾਦਾਂ ਦਾ ਇਸਤੇਮਾਲ ਕੀਤਾ ਜਾਵੇ | ਇਸ ਦੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਕਾਰਨ ਖੇਤਾਂ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਹੋਣ ਵਾਲੇ ਗੰਭੀਰ ਨੁਕਸਾਨ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ | ਇਸ ਮੌਕੇ ਕਿ੍ਸ਼ੀ ਵਿਗਿਆਨ ਕੇਂਦਰ ਦੀ ਟੀਮ ਦੇ ਪ੍ਰਮੁੱਖ ਮੈਂਬਰਾਂ ਪਿ੍ਥਵੀਰਾਜ, ਰਮੇਸ਼ ਕਾਂਟਵਾ ਅਤੇ ਕਿਸ਼ਨ ਪਟੇਲ ਨੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਟਿਕਾਊ ਖੇਤੀ ਅਪਣਾਉਣ ਦਾ ਸੁਨੇਹਾ ਦਿੱਤਾ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅੱਜ ਆਪਣੀ ਮਿੱਟੀ ਅਤੇ ਵਾਤਾਵਰਨ ਪ੍ਰਤੀ ਗੰਭੀਰ ਨਾ ਹੋਏ ਤਾਂ ਆਉਣ ਵਾਲੀਆਂ ਨਸਲਾਂ ਲਈ ਖੇਤੀ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ | ਪਿੰਡ ਗੋਬਿੰਦਗੜ੍ਹ ਦੇ ਕਿਸਾਨਾਂ ਨੇ ਇਸ ਜਾਗਰੂਕਤਾ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਕਿਸਾਨਾਂ ਨੇ ਕੇ.ਵੀ.ਕੇ. ਫ਼ਾਜ਼ਿਲਕਾ ਦੀ ਇਸ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਾਹਿਰਾਂ ਵਲੋਂ ਦਿੱਤੀਆਂ ਗਈਆਂ ਸਲਾਹਾਂ 'ਤੇ ਅਮਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀਆਂ ਵਿਦਿਆਰਥਣਾਂ ਨੇ ਪੰਜਾਬ ਵੁਸ਼ੂ ਚੈਂਪੀਅਨਸ਼ਿਪ 'ਚ ਗੱਡੇ ਝੰਡੇ ਅਗਲੀ ਖ਼ਬਰ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਨਾਲ ਨਵ-ਨਿਯੁਕਤ ਐਸ. ਐਸ. ਪੀ. ਨੇ ਕੀਤੀ ਬੈਠਕ
Ad Position 24