27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗਾਡਵਿਨ ਪਬਲਿਕ ਸਕੂਲ ਘੱਲੂ ਦੀਆਂ ਵਿਦਿਆਰਥਣਾਂ ਨੇ ਪੰਜਾਬ ਵੁਸ਼ੂ ਚੈਂਪੀਅਨਸ਼ਿਪ 'ਚ ਗੱਡੇ ਝੰਡੇ

Ad Position 21
No active advertisement
ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਅਮਰਜੀਤ ਸ਼ਰਮਾ)-ਗਾਡਵਿਨ ਪਬਲਿਕ ਸਕੂਲ ਘੱਲੂ ਦੀਆਂ ਵਿਦਿਆਰਥਣਾਂ ਨੇ 28ਵੀਂ ਪੰਜਾਬ ਸਟੇਟ ਗਰਲਜ਼ ਵੂਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਰਾਜ ਪੱਧਰੀ ਪ੍ਰਤੀਯੋਗਤਾ ਵਿਚ ਸਕੂਲ ਦੀਆਂ 6 ਵਿਦਿਆਰਥਣਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚੋਂ 3 ਪ੍ਰਤਿਭਾਸ਼ਾਲੀ ਖਿਡਾਰਨਾਂ ਨੇ ਸੋਨ ਤਗਮੇ ਜਿੱਤ ਕੇ ਸਬ-ਜੂਨੀਅਰ ਨੈਸ਼ਨਲ ਵੂਸ਼ੂ ਚੈਂਪੀਅਨਸ਼ਿਪ ਲਈ ਆਪਣੀ ਥਾਂ ਪੱਕੀ ਕਰ ਲਈ ਹੈ | ਡੀ.ਪੀ. ਮੋਹਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਮਰਤ ਕੌਰ ਨੇ 39 ਕਿੱਲੋਗਰਾਮ, ਗੌਰਵੀ ਚੌਧਰੀ ਨੇ 42 ਕਿੱਲੋਗਰਾਮ ਅਤੇ ਜਸਮੀਤ ਕੌਰ ਨੇ 45 ਕਿੱਲੋਗਰਾਮ ਨੇ ਆਪਣੇ-ਆਪਣੇ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸੋਨੇ ਦੇ ਤਗਮੇ ਹਾਸਲ ਕੀਤੇ | ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਪ੍ਰਾਪਤੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ | ਇਸ ਸ਼ਾਨਦਾਰ ਸਫਲਤਾ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਧੀਆਂ ਅੱਜ ਹਰ ਖੇਤਰ ਵਿਚ ਮੱਲ੍ਹਾਂ ਮਾਰ ਰਹੀਆਂ ਹਨ ਅਤੇ ਖੇਡਾਂ ਵਿਚ ਉਨ੍ਹਾਂ ਦੀ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਪੂਰਾ ਉਤਸ਼ਾਹਿਤ ਕਰਦੇ ਹਨ | ਇਸੇ ਤਰ੍ਹਾਂ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਅਗਵਾਈ ਕਰਨ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ | ਉਨ੍ਹਾਂ ਨੇ ਖਿਡਾਰਨਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਇਸ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਇਹ ਉਪਲਬਧੀ ਵਿਦਿਆਰਥਣਾਂ ਦੀ ਸਖ਼ਤ ਮਿਹਨਤ ਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਉਮੀਦ ਜਤਾਈ ਕਿ ਰਾਸ਼ਟਰੀ ਮੁਕਾਬਲੇ ਲਈ ਚੁਣੀਆਂ ਗਈਆਂ ਇਹ ਖਿਡਾਰਨਾਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਨਗੀਆਂ | ਇਸ ਮੌਕੇ ਮੈਨੇਜਿੰਗ ਕਮੇਟੀ ਅਤੇ ਸਟਾਫ਼ ਵਲੋਂ ਜੇਤੂ ਖਿਡਾਰਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪੰਜਾਬ ਦੀਆਂ ਹੱਕੀ ਮੰਗਾਂ ਸੰਬੰਧੀ ਪੰਜਾਬ ਦੇ ਰਾਜਪਾਲ ਦੇ ਨਾਂਅ ਡੀ.ਸੀ. ਦਫ਼ਤ... ਅਗਲੀ ਖ਼ਬਰ ਗੋਬਿੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
Ad Position 24