15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਐੱਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਵਲੋਂ ਸੈਕਟਰ ਸੁਪਰਵਾਈਜ਼ਰਾਂ ਅਤੇ ਬੀ.ਐਲ ਓਜ਼ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 04-06-2026
ਅਬੋਹਰ, 3 ਜੂਨ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਪੰਜਾਬ ਰਾਜ ਵਿਚ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਬੋਹਰ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ | ਉਪ ਮੰਡਲ ਮੈਜਿਸਟਰੇਟ ਅਬੋਹਰ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਰਵਿੰਦਰ ਸਿੰਘ ਅਰੋੜਾ ਵਲੋਂ ਸਮੂਹ ਸੈਕਟਰ ਸੁਪਰਵਾਇਜ਼ਰਾਂ ਅਤੇ ਬੀ.ਐਲ.ਓਜ਼ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਐੱਸ.ਡੀ.ਐਮ ਅਰੋੜਾ ਨੇ ਵੋਟਰ ਸੂਚੀਆਂ ਦੀ ਸੁਧਾਈ, ਪ੍ਰੀ-ਮੈਪਿੰਗ ਦੌਰਾਨ ਰਹਿ ਗਏ ਵੋਟਰਾਂ ਦੇ ਰਿਕਾਰਡ ਦੇ ਮਿਲਾਣ ਅਤੇ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਗਣਨਾ ਸਬੰਧੀ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਮਕਸਦ ਨਾਲ 7 ਜੂਨ ਨੂੰ ਹਲਕੇ ਦੇ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ, ਜਿੱਥੇ ਬੀ.ਐਲ.ਓਜ ਵਲੋਂ ਮੌਜੂਦ ਰਹਿ ਕੇ ਪ੍ਰੀ-ਮੈਪਿੰਗ ਦੇ ਕਾਰਜ ਵਿਚ ਵੋਟਰਾਂ ਦੀ ਸਹਾਇਤਾ ਕੀਤੀ ਜਾਵੇਗੀ | ਉਨ੍ਹਾਂ ਸਮੂਹ ਨਾਗਰਿਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ | ?ਉਨ੍ਹਾਂ ਨੇ ਦੱਸਿਆ ਕਿ ਪੰਜਾਬ 'ਚ ਐੱਸ.ਆਈ.ਆਰ. ਅਧੀਨ ਘਰ-ਘਰ ਜਾ ਕੇ ਵੋਟਰਾਂ ਦੀ ਗਣਨਾ ਦਾ ਕੰਮ 25 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਤੋਂ ਪਹਿਲਾਂ ਪ੍ਰੀ-ਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਣ ਨਹੀਂ ਹੋਇਆ ਹੈ, ਉਨ੍ਹਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਚੋਣ ਅਧਿਕਾਰੀ ਵੋਟਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ | ਜੇਕਰ ਕੋਈ ਵੋਟਰ ਪ੍ਰੀ-ਐਸ.ਆਈ.ਆਰ ਮੁਹਿੰਮ ਦੌਰਾਨ ਮੈਪਿੰਗ ਤੋਂ ਰਹਿ ਜਾਂਦਾ ਹੈ, ਤਾਂ ਉਸ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ, ਚੋਣ ਅਧਿਕਾਰੀਆਂ ਵਲੋਂ ਉਸ ਦੇ ਵੇਰਵਿਆਂ ਦੀ ਪੁਸ਼ਟੀ ਕਰਕੇ ਵੋਟ ਮੈਪ ਕੀਤੀ ਜਾਵੇਗੀ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ.2 ਨਿਯੁਕਤ ਕਰਨ ਦੀ ਅਪੀਲ ਕੀਤੀ ਕਿ ਉਹ ਬੀ.ਐਲ.ਏ 2 ਦੀ ਨਿਯੁਕਤੀ ਦੇ ਕਾਰਜ ਵਿਚ ਤੇਜ਼ੀ ਲਿਆਉਣ ਕਿਉਂਕਿ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਭੂਮਿਕਾ ਬਹੁਤ ਅਹਿਮ ਹੈ | ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਦਾਅਵੇ 'ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ | ਇਸ ਮੌਕੇ ਚੋਣ ਦਫ਼ਤਰ ਤੋਂ ਰਾਜਕੁਮਾਰ, ਪੂਰਣਿਮਾ, ਪਵਨ ਕੁਮਾਰ, ਗੌਤਮ ਗੌਡ, ਤੇਜਿੰਦਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਸਿੱਖਿਆ 'ਚ ਸ਼ਾਨਦਾਰ ਯੋਗਦਾਨ ਪਾਉਂਦਿਆਂ ਕੁਮਾਰੀ ਪਿ੍ਅੰਕਾ ਰਾਣੀ ਨੇ ਦੂਜੇ ਸਕੂਲਾਂ ਦੇ ਅਧਿਆਪਕਾਂ ਦੀ ਕੀਤੀ ਅਗਵ... ਅਗਲੀ ਖ਼ਬਰ ਸੇਵਾ ਕੇਂਦਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਹਿਰ 'ਚ ਕੀਤਾ ਰੋਸ ਮਾਰਚ
Ad Position 24