15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸੱਪਾਂ ਵਾਲੀ ਅਤੇ ਖੂਈਆਂ ਸਰਵਰ ਪਿੰਡ 'ਚ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ

Ad Position 21
No active advertisement
ਅਜੀਤ ਡੈਸਕ 04-06-2026
ਅਬੋਹਰ, 3 ਜੂਨ (ਵਿਵੇਕ ਹੂੜੀਆ)-ਖੇਤੀਬਾੜੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਇਲਾਕੇ ਦੇ ਪਿੰਡ ਸੱਪਾਂ ਵਾਲੀ ਅਤੇ ਖੂਈਆਂ ਸਰਵਰ ਵਿਖੇ Tਖੇਤ ਬਚਾਓ ਅਭਿਆਨUਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ | ਇਸ ਕੈਂਪ ਦੌਰਾਨ ਕਿਸਾਨਾਂ ਨੂੰ ਖੇਤੀ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਅਤੇ ਸਿੰਗਲ ਯੂਜ਼ ਪਲਾਸਟਿਕ ਦੇ ਵਾਤਾਵਰਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਹਾਜ਼ਰ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਨੂੰ ਬਰਕਰਾਰ ਰੱਖਣ ਲਈ ਵਿਗਿਆਨਕ ਢੰਗ ਨਾਲ ਲੋੜ ਮੁਤਾਬਿਕ ਉਰਵਰਕਾਂ ਦੀ ਵਰਤੋਂ ਕਰਨ ਦੇ ਮਹੱਤਵ ਬਾਰੇ ਦੱਸਿਆ | ਇਸ ਦੇ ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਦੀ ਬੇਲੋੜੀ ਵਰਤੋਂ ਕਾਰਨ ਵਾਤਾਵਰਨ, ਜ਼ਮੀਨ ਦੀ ਸਿਹਤ ਅਤੇ ਮਨੁੱਖੀ ਜੀਵਨ 'ਤੇ ਪੈ ਰਹੇ ਗੰਭੀਰ ਖ਼ਤਰਿਆਂ ਸੰਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਕੇ.ਵੀ.ਕੇ. ਟੀਮ ਦੇ ਮੈਂਬਰਾਂ ਪਿ੍ਥਵੀਰਾਜ ਅਤੇ ਰਮੇਸ਼ ਕਾਂਟਵਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਦੀ ਸੰਭਾਲ, ਪਲਾਸਟਿਕ ਮੁਕਤ ਮਾਹੌਲ ਸਿਰਜਣ ਅਤੇ ਟਿਕਾਊ ਖੇਤੀ ਵਿਧੀਆਂ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਮਿੱਟੀ ਦੀ ਪਰਖ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਨ ਅਤੇ ਖੇਤਾਂ ਵਿਚੋਂ ਪਲਾਸਟਿਕ ਦੇ ਕੂੜੇ ਦਾ ਉਚਿੱਤ ਪ੍ਰਬੰਧਨ ਯਕੀਨੀ ਬਣਾਉਣ | ਇਸ ਜਾਗਰੂਕਤਾ ਮੁਹਿੰਮ ਵਿਚ ਪਿੰਡ ਦੇ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਕਿਸਾਨਾਂ ਨੇ ਕੇ.ਵੀ.ਕੇ. ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਖਿਆ ਕਿ ਭਵਿੱਖ ਵਿਚ ਵੀ ਅਜਿਹੇ ਗਿਆਨ
Ad Position 22
No active advertisement
ਪਿਛਲੀ ਖ਼ਬਰ ਪੁਲਿਸ ਮਹਿਕਮੇ ਸੰਬੰਧੀ ਮਸਲਿਆਂ ਦੇ ਹੱਲ ਨਾ ਹੋਣ ਦੇ ਰੋਸ ਵਿਚ ਭਾਕਿਯੂ ਅਗਲੀ ਖ਼ਬਰ ਕਿਤਾਬਾਂ ਪੜ੍ਹਨ ਨਾਲ ਹੀ ਵਿਦਿਆਰਥੀਆਂ ਦਾ ਭਵਿੱਖ ਹੋਵੇਗਾ ਉਜਲਾ-ਰਵਿੰਦਰ ਸਿੰਘ ਅਰੋੜਾ
Ad Position 24