01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਦੀ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਰਾਣਾ ਭੱਠਾ ਆਜਮਵਾਲਾ ਕੋਲ ਇਕ ਵਿਅਕਤੀ ਕੁਝ ਹਰਕਤ ਕਰਦਾ ਦਿਖਾਈ ਦਿੱਤਾ | ਜੋ ਪੁਲਿਸ ਨੂੰ ਦੇਖ ਕੇ ਭੱਜਣ ਲੱਗਿਆ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲੈਣ 'ਤੇ ਵਰਿੰਦਰ ਸਿੰਘ ਉਰਫ਼ ਬੌਬੀ ਪੁੱਤਰ ਅਮਰਜੀਤ ਸਿੰਘ ਉਰਫ਼ ਅੰਬਾ ਵਾਸੀ ਆਜਮਵਾਲਾ ਕੋਲੋਂ ਇਕ ਲਾਈਟਰ, ਹੈਰੋਇਨ ਨਾਲ ਲਿੱਬੜੀ ਹੋਈ ਪੰਨੀ ਅਤੇ 10 ਰੁਪਏ ਦਾ ਅੱਧਾ ਸੜਿਆ ਨੋਟ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦਿਵਸ 'ਤੇ ਏਜਲਸ ਵਰਲਡ ਸਕੂਲ ਦੇ ਨੰਨ੍ਹੇ ਬੱਚਿਆਂ ਨੇ ਦਿੱਤਾ ਹਰਿਆਵਲ ਦਾ ਸੁਨੇਹਾ ਅਗਲੀ ਖ਼ਬਰ ਨਸ਼ੇੜੀ ਟਰੈਕਟਰ ਚਾਲਕ ਨੇ ਹਸਪਤਾਲ ਬਾਹਰ ਖੜ੍ਹੀਆਂ 5 ਕਾਰਾਂ ਨੂੰ ਦਰੜਿਆ, ਜਾਨੀ ਨੁਕਸਾਨ ਤੋਂ ਬਚਾਅ
Ad Position 24