31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ 'ਤੇ ਸਰਕਾਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਨੇ ਦਿੱਤਾ ਕੁਦਰਤ ਨਾਲ ਜੁੜਨ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਅਮਰਜੀਤ ਸ਼ਰਮਾ)-ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਲੋਂ ਚਲਾਏ ਜਾ ਰਹੇ ਆਨਲਾਈਨ ਸਮਰ ਕੈਂਪ ਦੌਰਾਨ ਵਾਤਾਵਰਨ ਸੰਭਾਲ ਸਬੰਧੀ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੀ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਐਵਾਰਡੀ ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕਤਾ ਦਾ ਸੰਦੇਸ਼ ਦਿੱਤਾ | ਆਨਲਾਈਨ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਦਿਵਸ ਨਾਲ ਸਬੰਧਿਤ ਬਹੁਤ ਹੀ ਸੁੰਦਰ ਪੋਸਟਰ ਬਣਾਏ, ਸਲੋਗਨ ਲਿਖੇ, ਚਿੱਤਰਕਲਾ ਪੇਸ਼ ਕੀਤੀ ਅਤੇ ਇਸ ਗੰਭੀਰ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਦੌਰਾਨ ਬੱਚਿਆਂ ਨੇ ਰੁੱਖਾਂ ਦੀ ਮਹੱਤਤਾ, ਪਾਣੀ ਦੀ ਸੰਭਾਲ, ਪਲਾਸਟਿਕ ਪ੍ਰਦੂਸ਼ਣ ਤੋਂ ਹੋਣ ਵਾਲੇ ਨੁਕਸਾਨ ਅਤੇ ਸਾਫ਼-ਸੁਥਰੇ ਵਾਤਾਵਰਨ ਦੀ ਲੋੜ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ | ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਰੱਖਣ ਅਤੇ ਘੱਟੋ-ਘੱਟ ਇੱਕ ਪੌਦਾ ਲਗਾ ਕੇ ਉਸ ਨੂੰ ਪਾਲਨ ਦਾ ਸੰਕਲਪ ਵੀ ਲਿਆ | ਇਸ ਮੌਕੇ ਪਿ੍ੰਸੀਪਲ ਡਾ.ਨਵਜੀਤ ਕੌਰ ਸਰਾਂ ਨੇ ਆਪਣੇ ਵਿਸ਼ੇਸ਼ ਸੰਦੇਸ਼ ਵਿਚ ਕਿਹਾ ਕਿ ਵਾਤਾਵਰਨ ਦੀ ਰੱਖਿਆ ਕਰਨਾ ਕੇਵਲ ਸਰਕਾਰਾਂ ਦਾ ਕੰਮ ਨਹੀਂ, ਸਗੋਂ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਰੋਜ਼ਾਨਾ ਜੀਵਨ ਵਿਚ ਵਾਤਾਵਰਣ-ਅਨੁਕੂਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਰਹਿਣ ਅਤੇ ਸਮਾਜ ਵਿਚ ਇਸ ਸਬੰਧੀ ਸੰਦੇਸ਼ ਫੈਲਾਉਣ ਲਈ ਉਤਸ਼ਾਹਿਤ ਕੀਤਾ | ਇਸ ਵਾਰ ਵਿਸ਼ਵ ਵਾਤਾਵਰਨ ਦਿਵਸ ਦੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਮਨਾਉਣ ਵਿਚ 'ਭਾਰਤੀ ਏਅਰਟੈੱਲ ਫਾਊਾਡੇਸ਼ਨ' ਦਾ ਸਕੂਲ ਨੂੰ ਬਹੁਤ ਵੱਡਾ ਸਹਿਯੋਗ ਰਿਹਾ | ਆਨਲਾਈਨ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਫਰਾਈਡੇ ਡਰਾਈਡੇ ਮੁਹਿੰਮ ਅਧੀਨ ਗਤੀਵਿਧੀਆਂ ਅਗਲੀ ਖ਼ਬਰ ਬਾਬਾ ਸੁੰਦਰ ਦਾਸ ਜੀ ਵੈੱਲਫੇਅਰ ਐਂਡ ਚੈਰੀਟੇਬਲ ਸੁਸਾਇਟੀ ਨੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ
Ad Position 24