31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨੀਲਮ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਸੰਤ ਕਬੀਰ ਕਾਲਜ ਕੋਲ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਤਿੰਨ ਨੌਜਵਾਨ ਜਿਨ੍ਹਾਂ ਨੇ ਪ੍ਰੇਮ ਸਿੰਘ ਕੋਲੋਂ ਲੁੱਟ-ਖੋਹ ਕੀਤੀ ਹੈ, ਨੂੰ ਲੋਕਾਂ ਵਲੋਂ ਕਾਬੂ ਕੀਤਾ ਗਿਆ ਹੈ | ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕੁਲਵੰਤ ਸਿੰਘ ਪੁੱਤਰ ਦੇਸ ਸਿੰਘ ਵਾਸੀ ਕੋਠਾ ਠਗਣੀ, ਅਜੈ ਕੁਮਾਰ ਪੁੱਤਰ ਰਾਮ ਪ੍ਰਤਾਪ ਵਾਸੀ ਕਰਨੀ ਖੇੜਾ ਅਤੇ ਅਜੈ ਚਾਵਲਾ ਪੁੱਤਰ ਮਲਕੀਤ ਸਿੰਘ ਵਾਸੀ ਪੱਕਾ ਚਿਸ਼ਤੀ ਨੂੰ ਕਾਬੂ ਕਰਕੇ ਇਕ ਮੋਟਰਸਾਈਕਲ ਅਤੇ 1500 ਰੁਪਏ ਬਰਾਮਦ ਕੀਤੇ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਫਤਿਹਾਬਾਦ ਦੀ ਐਸ.ਪੀ. ਨਿਕਿਤਾ ਖੱਟਰ ਨੇ ਟੋਹਾਣਾ ਸੀ.ਆਈ.ਏ. ਇੰਚਾਰਜ ਕੀਤਾ ਕੀਤਾ ਮੁਅੱਤਲ ਅਗਲੀ ਖ਼ਬਰ ਕੈਨਵੇ ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24