31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਅਭਿਸ਼ੇਕ ਸਿਆਗ ਪੁੱਤਰ ਰਣਬੀਰ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪ੍ਰਮੋਦ ਕੁਮਾਰ, ਪ੍ਰਵੀਨ ਕੁਮਾਰ, ਨਰੇਸ਼ ਕੁਮਾਰ ਵਾਸੀ ਪੀਰ ਖੇੜੀ, ਹਰਿਆਣਾ, ਰਾਜਸਥਾਨ ਅਤੇ ਲਕਸ਼ਿਆ ਸਹਾਰਨ, ਰਾਜੇਸ਼ ਸਹਾਰਨ ਵਾਸੀ ਨਥਵਾਨਾ ਹਨੂਮਾਨਗੜ੍ਹ ਟਾਊਨ ਨੇ ਉਸ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ 6,50,000 ਰੁਪਏ ਦੀ ਠੱਗੀ ਮਾਰੀ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸੋਸੀਏਸ਼ਨ ਆਫ਼ ਇੰਜੀਨੀਅਰਜ਼ ਅਬੋਹਰ ਵਲੋਂ ਵਿਸ਼ਵ ਵਾਤਾਵਰਨ ਦਿਵਸ 'ਤੇ ਜੌਹੜੀ ਮੰਦਰ ਵਾਟਿਕਾ ਦਾ ਸ਼ੁਭਾਰੰਭ ਅਗਲੀ ਖ਼ਬਰ ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਖੇ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਤੀਜਾ ਦਿਨ ਸਫਲਤਾਪੂਰਵਕ ਸੰਪੰਨ
Ad Position 24