31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਗੋਲਡੀ ਕੰਬੋਜ ਨੇ ਹਲਕਾ ਜਲਾਲਾਬਾਦ ਦੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-06-2026
ਜਲਾਲਾਬਾਦ, 5 ਜੂਨ(ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਇੱਥੇ ਹਲਕੇ ਦੇ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਦੀ ਚੱਲ ਰਹੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲੈ ਕੇ ਜਾਣ ਅਤੇ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਹੁਣ ਤੱਕ ਸੂਬੇ ਭਰ ਵਿਚ 60 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕਰੀਬ 95 ਹਜ਼ਾਰ ਨਸ਼ੇ ਦੇ ਆਦੀ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦਾ ਕੰਮ ਕੀਤਾ ਗਿਆ ਹੈ | ਵਿਧਾਇਕ ਗੋਲਡੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਪੁਲਸ ਅਤੇ ਸਰਕਾਰ ਦੇ ਯਤਨ ਹੀ ਕਾਫ਼ੀ ਨਹੀਂ ਹਨ, ਸਗੋਂ ਪਿੰਡਾਂ ਦੀਆਂ ਪੰਚਾਇਤਾਂ, ਯੂਥ ਕਲੱਬਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਅੱਗੇ ਆਉਣਾ ਪਵੇਗਾ | ਉਨ੍ਹਾਂ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਆਪਣੇ-ਆਪਣੇ ਪਿੰਡਾਂ ਵਿਚ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾਣ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਪ੍ਰੇਰਿਤ ਕੀਤਾ ਜਾਵੇ | ਮੀਟਿੰਗ ਦੌਰਾਨ ਉਨ੍ਹਾਂ ਸੁਝਾਅ ਦਿੱਤਾ ਕਿ ਹਰ ਪਿੰਡ ਵਿਚ ਵਟਸਐਪ ਗਰੁੱਪ ਬਣਾਏ ਜਾਣ, ਜਿਨ੍ਹਾਂ ਵਿਚ ਪਿੰਡ ਦੇ ਮੋਹਰੀ ਵਿਅਕਤੀਆਂ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ | ਇਨ੍ਹਾਂ ਗਰੁੱਪਾਂ ਰਾਹੀਂ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਦੀ ਜਾਣਕਾਰੀ ਤੁਰੰਤ ਸਾਂਝੀ ਕੀਤੀ ਜਾ ਸਕੇਗੀ, ਜਿਸ ਨਾਲ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਾਰਵਾਈ ਹੋ ਸਕੇਗੀ | ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਟਿਵਾਣਾ ਕਲਾਂ ਦੀ ਪੰਚਾਇਤ, ਨੌਜਵਾਨਾਂ ਅਤੇ ਸਮੂਹ ਪਿੰਡ ਵਾਸੀਆਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਟਿਵਾਣਾ ਕਲਾਂ ਨੇ ਨਸ਼ਾ ਮੁਕਤੀ ਦੇ ਖੇਤਰ ਵਿਚ ਇਕ ਮਿਸਾਲ ਕਾਇਮ ਕੀਤੀ ਹੈ | ਪਿੰਡ ਦੀ ਪੰਚਾਇਤ ਵਲੋਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਨਸ਼ਾ ਤਸਕਰੀ ਵਿਰੁੱਧ ਲਗਾਤਾਰ ਸਹਿਯੋਗ ਦਿੱਤਾ ਗਿਆ, ਜਿਸ ਦੇ ਨਤੀਜੇ ਵਜੋਂ ਪਿੰਡ ਵਿਚ ਨਸ਼ੇ ਦੀਆਂ ਗਤੀਵਿਧੀਆਂ 'ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਟਿਵਾਣਾ ਕਲਾਂ ਦੀ ਪੰਚਾਇਤ ਦਾ ਇਹ ਮਾਡਲ ਹੋਰ ਪਿੰਡਾਂ ਲਈ ਵੀ ਪੇ੍ਰਰਨਾ ਸਰੋਤ ਹੈ ਅਤੇ ਜੇਕਰ ਹਰ ਪਿੰਡ ਦੀ ਪੰਚਾਇਤ ਇਸੇ ਤਰ੍ਹਾਂ ਜਾਗਰੂਕਤਾ ਅਤੇ ਸਹਿਯੋਗ ਨਾਲ ਕੰਮ ਕਰੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਸੁਪਨਾ ਜਲਦੀ ਸਾਕਾਰ ਹੋ ਸਕਦਾ ਹੈ | ਵਿਧਾਇਕ ਨੇ ਪੰਚਾਇਤ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ | ਵਿਧਾਇਕ ਗੋਲਡੀ ਨੇ ਕੁੱਝ ਹੋਰ ਪਿੰਡਾਂ ਦਾ ਵੀ ਜ਼ਿਕਰ ਕਰਦਿਆਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਅਜੇ ਵੀ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਉੱਥੇ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਣ ਦੇ ਰੌ ਵਿਚ ਨਹੀਂ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹਰ ਹਾਲਤ ਵਿਚ ਸਾਕਾਰ ਕੀਤਾ ਜਾਵੇਗਾ | ਮੀਟਿੰਗ ਦੌਰਾਨ ਹਾਜ਼ਰ ਪੰਚਾਂ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੇ ਵੀ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਆਪਣੇ-ਆਪਣੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮਾਂ ਚਲਾਉਣ ਦਾ ਸੰਕਲਪ ਲਿਆ | ਸਮਾਗਮ ਦੌਰਾਨ ਨਸ਼ਾ ਮੁਕਤ, ਤਰੱਕੀ ਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਸਾਰਿਆਂ ਨੇ ਮਿਲ ਕੇ ਕੰਮ ਕਰਨ ਦਾ ਅਹਿਦ ਵੀ ਕੀਤਾ | ਇਸ ਮੌਕੇ ਜਲਾਲਾਬਾਦ ਦੇ ਐੱਸ.ਡੀ.ਐਮ ਕੰਵਰਜੀਤ ਸਿੰਘ ਮਾਨ, ਡੀ.ਐੱਸ.ਪੀ ਜਲਾਲਾਬਾਦ ਗੁਰਸੇਵਕ ਸਿੰਘ ਬਰਾੜ ਤੇ ਪੁਲਸ ਦੇ ਹੋਰ ਕਰਮਚਾਰੀ ਵੱਡੀ ਗਿਣਤੀ 'ਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ਸੈਂਸਜ-2027 ਸੰਬੰਧੀ ਸੈਂਸਜ ਅਫ਼ਸਰਾਂ ਤੇ ਚਾਰਜ ਅਫ਼ਸਰਾਂ ਨਾਲ ਬੈਠਕ ਅਗਲੀ ਖ਼ਬਰ ਐਸੋਸੀਏਸ਼ਨ ਆਫ਼ ਇੰਜੀਨੀਅਰਜ਼ ਅਬੋਹਰ ਵਲੋਂ ਵਿਸ਼ਵ ਵਾਤਾਵਰਨ ਦਿਵਸ 'ਤੇ ਜੌਹੜੀ ਮੰਦਰ ਵਾਟਿਕਾ ਦਾ ਸ਼ੁਭਾਰੰਭ
Ad Position 24