31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡੀ.ਐਮ.ਐਫ.ਅਤੇ ਡੀ.ਟੀ.ਐਫ.ਵਲੋਂ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਤਸ਼ੱਦਦ ਦੀ ਸਖ਼ਤ ਨਿਖੇਧੀ

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਪਾਵਰ ਕਾਮ ਦੇ ਮੁੱਖ ਦਫ਼ਤਰ ਅੱਗੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ | ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਇਹ ਤਸ਼ੱਦਦ ਪੰਜਾਬ ਸਰਕਾਰ ਦੀ ਸ਼ਹਿ 'ਤੇ ਕੀਤਾ ਗਿਆ ਹੈ | ਡੀ.ਐਮ.ਐਫ. ਪੰਜਾਬ ਦੇ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ, ਡੀ.ਟੀ.ਐਫ.ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਸਕੱਤਰ ਕੁਲਜੀਤ ਡੰਗਰ ਖੇੜਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਧਰਨਿਆਂ ਵਿਚੋਂ ਨਿਕਲ ਕੇ ਸੱਤਾ 'ਚ ਆਈ ਪਾਰਟੀ ਹੁਣ ਕਾਰਪੋਰੇਟਾਂ ਦੀ ਦਲਾਲੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਦੀ ਬਜਾਏ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ | ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ਾਂ ਨੂੰ ਪੁਲਿਸ ਜਬਰ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਆਖਿਆ ਕਿ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਲਈ ਸ਼ਾਂਤਮਈ ਪ੍ਰੋਟੈਸਟ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਬੇਰਹਿਮੀ ਨਾਲ ਕੁੱਟਿਆ ਜਾਣਾ ਮੌਜੂਦਾ ਪੰਜਾਬ ਸਰਕਾਰ ਦੇ ਨੰਗਪੁਣੇ ਦੀ ਜਿੳਾੂਦੀ ਜਾਗਦੀ ਤਸਵੀਰ ਹੈ | ਮੁਲਾਜ਼ਮ ਅਤੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੇਰੁਜ਼ਗਾਰਾਂ ਉੱਪਰ ਅੰਨ੍ਹੇਵਾਹ ਤਸ਼ੱਦਦ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਧਾਨਕ ਸਮਾਜ ਦਾ ਇਕ ਵਫ਼ਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ ਅਗਲੀ ਖ਼ਬਰ ਬੀ.ਐੱਸ.ਐਫ ਦੀ 55 ਬਟਾਲੀਅਨ ਨੇ ਵਿਸ਼ਵ ਵਾਤਾਵਰਨ ਦਿਹਾੜੇ ਮੌਕੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ
Ad Position 24