31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਟੀ.ਬੀ.ਦੇ ਖ਼ਾਤਮੇ ਲਈ ਟੀ.ਬੀ. ਮੁਕਤ ਭਾਰਤ ਐਪ ਇਕ ਕਾਰਗਰ ਉਪਾਅ ਸਾਬਤ ਹੋਵੇਗੀ-ਡਾ. ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 06-06-2026
ਫ਼ਾਜ਼ਿਲਕਾ, 5 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨੀਲੂ ਚੁੱਘ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਟੀ.ਬੀ.ਮੁਕਤ ਭਾਰਤ ਐਪ ਦੀ ਸ਼ੁਰੂਆਤ ਕੀਤੀ ਗਈ | ਰਾਸ਼ਟਰੀ ਤਪਦਿਕ ਉਨਮੂਲਨ ਪ੍ਰੋਗਰਾਮ ਤਹਿਤ ਫ਼ਾਜ਼ਿਲਕਾ ਨੂੰ ਟੀ.ਬੀ.ਮੁਕਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਸਿਵਲ ਸਰਜਨ ਨੇ ਦੱਸਿਆ ਕਿ ਟੀ.ਬੀ. ਦੇ ਖ਼ਾਤਮੇ ਲਈ ਇਹ ਐਪ ਇਕ ਬੇਹੱਦ ਕਾਰਗਰ ਹਥਿਆਰ ਸਾਬਤ ਹੋਵੇਗੀ ਅਤੇ 100 ਰੋਜ਼ਾ 'ਟੀ.ਬੀ ਮੁਕਤ ਭਾਰਤ' ਮੁਹਿੰਮ ਲਈ ਸਮੂਹਿਕ ਯਤਨਾਂ ਨੂੰ ਹੋਰ ਤੇਜ਼ ਕਰਨ ਵਿਚ ਮਦਦਗਾਰ ਹੋਵੇਗੀ | ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਬੀ. ਮੁਕਤ ਭਾਰਤ ਐਪ ਰਾਹੀਂ ਟੀ.ਬੀ ਮਰੀਜ਼, ਹੈਲਥ ਸਟਾਫ਼, ਵਲੰਟੀਅਰ ਅਤੇ ਨਿਕਸ਼ੈ ਮਿੱਤਰ ਇਕੋ ਪਲੇਟਫ਼ਾਰਮ 'ਤੇ ਇਕ-ਦੂਜੇ ਦੇ ਸੰਪਰਕ ਵਿਚ ਰਹਿਣਗੇ | ਇਸ ਨਾਲ ਟੀ.ਬੀ.ਦੇ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਜਾਂ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਟਰੈਕ ਕਰਨਾ ਬੇਹੱਦ ਆਸਾਨ ਹੋ ਜਾਵੇਗਾ | ਇਸ ਦੇ ਨਾਲ ਹੀ ਮਰੀਜ਼ਾਂ ਦੇ ਇਲਾਜ ਅਤੇ ਨਿਊਟ੍ਰੀਸ਼ਨ ਕਿੱਟਾਂ ਦੀ ਵੰਡ ਵਿਚ ਵੀ ਵੱਡੀ ਮਦਦ ਮਿਲੇਗੀ | ਇਸ ਐਪ ਨੂੰ ਐਂਡਰਾਇਡ ਮੋਬਾਈਲ ਫ਼ੋਨ ਰਾਹੀਂ ਪਲੇਅ ਸਟੋਰ ਤੋਂ ਆਸਾਨੀ ਨਾਲ ਡਾਊਨਲੋਡ ਕੀਤਾ ਜਾ ਸਕਦਾ ਹੈ | ਜ਼ਿਲ੍ਹਾ ਟੀ.ਬੀ.ਅਫ਼ਸਰ ਡਾ.ਨੀਲੂ ਚੁੱਘ ਨੇ ਦੱਸਿਆ ਕਿ ਇਸ ਐਪ ਵਿਚ 'ਏ.ਆਈ. ਖ਼ੁਸ਼ੀ' ਦੀ ਸਹੂਲਤ ਦਿੱਤੀ ਗਈ ਹੈ, ਜਿਸ ਰਾਹੀਂ ਲੋਕ ਟੀ.ਬੀ. ਦੀ ਬਿਮਾਰੀ ਨਾਲ ਸਬੰਧਿਤ ਆਪਣੇ ਸਵਾਲ ਆਪਣੀ ਹੀ ਭਾਸ਼ਾ ਵਿਚ ਪੁੱਛ ਸਕਣਗੇ ਅਤੇ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਵੀ ਉਨ੍ਹਾਂ ਦੀ ਭਾਸ਼ਾ ਵਿਚ ਹੀ ਮਿਲਣਗੇ | ਉਨ੍ਹਾਂ ਦੱਸਿਆ ਕਿ ਟੀ.ਬੀ.ਦੀ ਬਿਮਾਰੀ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰਨ ਲਈ ਟੀ.ਬੀ.ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਵਿਕੀ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਰਦੇਵ ਮੇਘਵਾਲ ਨੇ ਅਬੋਹਰ ਰੈਲੀ ਦੇ ਸਬੰਧ 'ਚ ਕੀਤੀ ਮੀਟਿੰਗ ਅਗਲੀ ਖ਼ਬਰ ਆਰ.ਬੀ.ਐੱਸ.ਕੇ. ਯੋਜਨਾ ਤਹਿਤ ਬੱਚੇ ਨੂੰ ਮਿਲੀ ਨਵੀਂ ਜ਼ਿੰਦਗੀ, ਦਿਲ ਦੇ ਸੁਰਾਖ਼ ਦਾ ਹੋਇਆ ਮੁਫ਼ਤ ਆਪ੍ਰੇਸ਼ਨ
Ad Position 24