11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਚੰਡੀਗੜ੍ਹ ਵਿਖੇ ਪੀ.ਐੱਚ.ਡੀ.ਸੀ.ਸੀ.ਆਈ.ਵਲੋਂ ਦਿੱਲੀ ਦੇ ਉਪ-ਰਾਜਪਾਲ ਦੇ ਸਨਮਾਨ 'ਚ ਭਵਿੱਖੀ ਵਿਕਾਸ 'ਤੇ ਵਿਸ਼ੇਸ਼ ਸੈਸ਼ਨ ਦਾ ਆਯੋਜਨ

Ad Position 21
No active advertisement
ਚੰਡੀਗੜ੍ਹ ਵਿਖੇ ਪੀ.ਐੱਚ.ਡੀ.ਸੀ.ਸੀ.ਆਈ.ਵਲੋਂ ਆਯੋਜਿਤ ਵਿਸ਼ੇਸ਼ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਸਨਮਾਨ ਕਰਦੇ ਹੋਏ ਪੰਜਾਬ ਚੈਪਟਰ ਦੇ ਚੇਅਰਮੈਨ ਕਰਨ ਗਿਲਹੋਤਰਾ ਅਤੇ ਹੋਰ ਪਤਵੰਤੇ | ਅਜੀਤ ਤਸਵੀਰ <br/> 07-06-2026
ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਆਪਣੇ ਪੰਜਾਬ, ਹਰਿਆਣਾ 'ਤੇ ਚੰਡੀਗੜ੍ਹ ਚੈਪਟਰਾਂ ਅਤੇ ਰਿਜਨਲ ਫ਼ੈਸ਼ਨ ਟੈੱਕ ਫੋਰਮ ਦੇ ਸਹਿਯੋਗ ਨਾਲ ਚੰਡੀਗੜ੍ਹ ਵਿਖੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਦੇ ਸਨਮਾਨ ਵਿਚ ਇਕ ਸ਼ਾਨਦਾਰ ਸਵਾਗਤੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ Tਟਰਾਂਸਫਾਰਮਿੰਗ ਗ੍ਰੋਥ: ਵਿਜ਼ਨ, ਇਨੋਵੇਸ਼ਨ ਐਂਡ ਸਸਟੇਨੇਬਿਲਟੀU ਵਿਸ਼ੇ 'ਤੇ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਖੇਤਰ ਦੇ ਪ੍ਰਮੁੱਖ ਉਦਯੋਗਪਤੀਆਂ, ਉੱਦਮੀਆਂ, ਨੀਤੀ ਘਾੜਿਆਂ ਅਤੇ ਵੱਖ-ਵੱਖ ਖੇਤਰਾਂ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ | ਇਸ ਦੌਰਾਨ ਨਵੀਨਤਾ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਗਤੀ ਦੇਣ ਦੇ ਉਪਾਵਾਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ ਇਸ ਵੇਲੇ ਨਵੀਨਤਾ, ਉਦਮਤਾ, ਤਕਨੀਕੀ ਤਰੱਕੀ ਅਤੇ ਟਿਕਾਊ ਵਿਕਾਸ ਦੇ ਦਮ 'ਤੇ ਇਕ ਵੱਡੇ ਬਦਲਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਵਿਕਸਿਤ ਭਾਰਤ' ਦੇ ਟੀਚੇ ਨੂੰ ਹਾਸਲ ਕਰਨ ਲਈ ਉਦਯੋਗ ਜਗਤ, ਸਰਕਾਰ, ਵਿਦਿਅਕ ਸੰਸਥਾਵਾਂ ਅਤੇ ਖੋਜ ਸੰਗਠਨਾਂ ਵਿਚਕਾਰ ਮਜ਼ਬੂਤ ??ਤਾਲਮੇਲ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ | ਉਪ-ਰਾਜਪਾਲ ਨੇ ਉਦਯੋਗ ਜਗਤ ਨੂੰ ਅਪੀਲ ਕੀਤੀ ਕਿ ਉਹ ਉੱਭਰ ਰਹੀਆਂ ਨਵੀਆਂ ਤਕਨੀਕਾਂ ਨੂੰ ਅਪਣਾਉਣ, ਹੁਨਰ ਵਿਕਾਸ ਵਿਚ ਨਿਵੇਸ਼ ਵਧਾਉਣ, ਮਿਆਰੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਵਿਸ਼ਵ ਬਾਜ਼ਾਰਾਂ ਵਿਚ ਭਾਰਤ ਦੀ ਮੁਕਾਬਲੇਬਾਜ਼ੀ ਦੀ ਸਮਰੱਥਾ ਨੂੰ ਮਜ਼ਬੂਤ ??ਕਰਨ | ਉਨ੍ਹਾਂ ਕਿਹਾ ਕਿ ਸਾਰੇ ਹਿੱਸੇਦਾਰਾਂ ਦੇ ਸਾਂਝੇ ਯਤਨ ਹੀ ਭਾਰਤ ਨੂੰ ਵਿਸ਼ਵ ਪੱਧਰ 'ਤੇ ਇੱਕ ਪ੍ਰਤੀਯੋਗੀ ਅਤੇ ਨਵੀਨਤਾ-ਆਧਾਰਿਤ ਆਰਥਿਕਤਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਪੀ.ਐੱਚ.ਡੀ.ਸੀ.ਸੀ.ਆਈ ਪੰਜਾਬ ਦੇ ਚੇਅਰਮੈਨ ਕਰਨ ਗਿਲਹੋਤਰਾ ਨੇ ਕਿਹਾ ਕਿ ਇਹ ਸਵਾਗਤੀ ਸਮਾਰੋਹ ਉਦਯੋਗ ਅਤੇ ਸਰਕਾਰ ਦਰਮਿਆਨ ਸਾਰਥਿਕ ਗੱਲਬਾਤ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਇਆ ਹੈ | ਅਜਿਹੇ ਪ੍ਰੋਗਰਾਮ ਅਗਾਂਹਵਧੂ ਨੀਤੀਆਂ ਬਣਾਉਣ, ਨਿਵੇਸ਼ ਖਿੱਚਣ ਅਤੇ ਉਦਯੋਗਿਕ ਪਸਾਰ ਲਈ ਸਾਜ਼ਗਾਰ ਮਾਹੌਲ ਸਿਰਜਣ ਵਿਚ ਸਹਾਈ ਹੁੰਦੇ ਹਨ | ਇਸ ਸਮਾਗਮ 'ਚ ਵੱਡੀ ਗਿਣਤੀ ਵਿਚ ਉਦਯੋਗਪਤੀਆਂ, ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਪੀ.ਐੱਚ.ਡੀ.ਸੀ.ਸੀ.ਆਈ.ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ 40 ਦੀ ਨਵ-ਨਿਯੁਕਤ ਕੌਂਸਲਰ ਆਸ਼ਾ ਰਾਣੀ ਦਾ ਸਨਮਾਨ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਮੁਕਾਬਲੇ ਦੌਰਾਨ ਹਰੀਕੇ ਪੁਲ ਤੋਂ ਖੋਹੇ ਸਰਕਾਰੀ ਅਸਲੇ੍ਹ ਸਮੇਤ ਨੌਜਵਾਨ ਨੂੰ ਕੀਤਾ ਗਿ੍ਫ਼ਤਾਰ
Ad Position 24