12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੁੱਟਮਾਰ ਅਤੇ ਗੱਡੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 07-06-2026
ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਟੈਕਸੀ ਸਟੈਂਡ ਅਬੋਹਰ ਵਿਖੇ ਕੁੱਟਮਾਰ ਅਤੇ ਗੱਡੀ ਖੋਹਣ ਦੀ ਕੋਸ਼ਿਸ਼ ਕਰਨ ਵਾਲੇ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਸਵਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਤਿੰਦਰ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਗਲੀ ਨੰਬਰ 2 ਜੰਮੂ ਬਸਤੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਗਲੀ ਨੰਬਰ 6 ਨਾਨਕ ਨਗਰੀ ਅਬੋਹਰ ਅਤੇ 13/14 ਅਣਪਛਾਤੇ ਵਿਅਕਤੀਆਂ ਨੇ ਉਸ ਦੀ ਅਤੇ ਉਸ ਦੇ ਦੋਸਤ ਦੀ ਕੁੱਟਮਾਰ ਕੀਤੀ ਅਤੇ ਗੱਡੀ ਦੀ ਚਾਬੀ ਖੋਹ ਕੇ ਗੱਡੀ ਖੋਹਣ ਦੀ ਕੋਸ਼ਿਸ਼ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ ਵਿਚ ਇਕ ਕਾਬੂ ਅਗਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>
Ad Position 24