ਫ਼ਾਜ਼ਿਲਕਾ, 6 ਜੂਨ (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੰਸਥਾ 'ਜੀ-11 ਫਾਊਾਡੇਸ਼ਨ ਫ਼ਾਜ਼ਿਲਕਾ' ਵਲੋਂ ਚਲਾਏ ਜਾ ਰਹੇ ਵਿਧਵਾ ਮਾਸਿਕ ਰਾਸ਼ਨ ਵੰਡ ਪ੍ਰਕਲਪ ਦੇ ਤਹਿਤ ਜੂਨ ਮਹੀਨੇ ਦਾ ਰਾਸ਼ਨ ਸਥਾਨਕ ਸ਼੍ਰੀ ਸਾਧੂ ਆਸ਼ਰਮ ਮੰਦਰ ਵਿਖੇ ਵੰਡਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਰਾਸ਼ਨ ਵੰਡ ਪ੍ਰਕਲਪ ਦੇ ਇੰਚਾਰਜ ਸੰਜੀਵ ਮੋਂਗਾ ਅਤੇ ਰੌਕਸੀ ਫੁਟੇਲਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮਗਰੀ ਪ੍ਰਦਾਨ ਕੀਤੀ ਗਈ ਹੈ | ਸੰਸਥਾ ਦੇ ਪ੍ਰਧਾਨ ਅਸ਼ਵਨੀ ਸਹਿਗਲ ਅਤੇ ਜਨਰਲ ਸਕੱਤਰ ਵਿਸ਼ਾਲ ਵਾਟਸ ਨੇ ਦੱਸਿਆ ਕਿ ਜੇਕਰ ਕੋਈ ਹੋਰ ਲੋੜਵੰਦ ਵਿਧਵਾ ਅÏਰਤ ਸੰਸਥਾ ਵਲੋਂ ਮਾਸਿਕ ਰਾਸ਼ਨ ਪ੍ਰਾਪਤ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੀ ਅਰਜ਼ੀ ਸਮੇਤ ਘਰ ਦਾ ਪਤਾ ਅਤੇ ਮੋਬਾਈਲ ਨੰਬਰ ਲਿਖ ਕੇ ਸ਼੍ਰੀ ਸਾਧੂ ਆਸ਼ਰਮ ਵਿਚ ਲਗਾਏ ਗਏ ਡਰਾਪ ਬਾਕਸ ਵਿਚ ਪਾ ਸਕਦੀ ਹੈ | ਸੰਸਥਾ ਦੇ ਮੈਂਬਰ ਇਸ ਬਾਕਸ ਵਿਚੋਂ ਪ੍ਰਾਪਤ ਅਰਜ਼ੀਆਂ ਦੀ ਜਾਂਚ ਕਰਨ ਉਪਰੰਤ ਯੋਗ ਪਰਿਵਾਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਦਾ ਰਾਸ਼ਨ ਸ਼ੁਰੂ ਕਰਵਾ ਦੇਣਗੇ | ਇਸ ਤੋਂ ਇਲਾਵਾ ਸੰਸਥਾ ਦੇ ਕਿਸੇ ਵੀ ਮੈਂਬਰ ਨਾਲ ਸਿੱਧਾ ਸੰਪਰਕ ਕਰਕੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ | ਇਸ ਪ੍ਰੋਗਰਾਮ ਦੌਰਾਨ ਸਿਟੀ ਲੈਬ ਫ਼ਾਜ਼ਿਲਕਾ ਦੇ ਸੰਚਾਲਕ ਵਿਕਾਸ ਕਟਾਰੀਆ ਅਤੇ ਪ੍ਰਮੁੱਖ ਸਮਾਜ ਸੇਵੀ ਤੇ ਅਧਿਆਪਕ ਅਰਪਿਤ ਸੇਤੀਆ ਬਤੌਰ ਵਿਸ਼ੇਸ਼ ਮਹਿਮਾਨ ਹਾਜ਼ਰ ਹੋਏ | ਉਨ੍ਹਾਂ ਤੋਂ ਇਲਾਵਾ ਸ਼ਹਿਰ ਦੇ ਨਾਮਵਰ ਸਮਾਜ ਸੇਵੀ ਅਤੇ ਸ਼੍ਰੀ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਮਿੱਤਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜੀ-11 ਫਾਊਾਡੇਸ਼ਨ ਦੇ ਸਰਪ੍ਰਸਤ ਰਾਜੇਸ਼ ਠਕਰਾਲ, ਕੈਸ਼ੀਅਰ ਅਮਨ ਮੋਂਗਾ, ਮੈਂਬਰ ਅਮਨ ਸੇਠੀ, ਰਾਕੇਸ਼ ਜੁਨੇਜਾ, ਸੰਜੀਵ ਵਿਨਾਇਕ, ਨਵਨੀਤ ਸੇਠੀ, ਨਵੀਨ ਬੱਬਰ, ਵਿਓਮ ਕੁੱਕੜ, ਰੋਹਿਤ ਸ਼ਰਮਾ, ਸਿਕੰਦਰ ਸਿੰਘ, ਸਰਲ ਅਨੇਜਾ, ਹਿਤੇਸ਼ ਧਵਨ, ਸੁਮਿਤ ਠਕਰਾਲ, ਸੁਮਿਤ ਚੁੱਘ ਅਤੇ ਰਵੀ ਵਧਵਾ ਸਮੇਤ ਸੰਸਥਾ ਦੇ ਹੋਰ ਮੈਂਬਰ ਵੀ ਹਾਜ਼ਰ ਸਨ |