13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੋਪੀਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 07-06-2026
ਅਬੋਹਰ, 6 ਜੂਨ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਗੋਪੀਚੰਦ ਆਰਿਆ ਮਹਿਲਾ ਕਾਲਜ ਅਬੋਹਰ ਦੀਆਂ ਬੀ.ਏ. ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ 'ਚ ਉੱਤਮ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੀ ਹੋਣਹਾਰ ਵਿਦਿਆਰਥਣ ਰੇਖਾ ਨੇ 8.79 ਗ੍ਰੇਡ ਪੁਆਇੰਟ ਪ੍ਰਾਪਤ ਕਰਕੇ ਨਾ ਸਿਰਫ਼ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ ਸਗੋਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪੰਜਵਾਂ ਸਥਾਨ ਪ੍ਰਾਪਤ ਕਰਕੇ ਸੰਸਥਾ ਨੂੰ ਮਾਣ ਬਖ਼ਸ਼ਿਆ | ਉੱਥੇ ਹੀ ਵਿਦਿਆਰਥਣ ਟੀਆ ਨੇ 8.63 ਗ੍ਰੇਡ ਪੁਆਇੰਟ ਨਾਲ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਕੰਚਨ ਰਾਣੀ ਨੇ 8.50 ਗ੍ਰੇਡ ਪੁਆਇੰਟ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਆਪਣੀ ਮਿਹਨਤ ਤੇ ਲਗਨ ਦਾ ਸਬੂਤ ਦਿੱਤਾ | ਇਸ ਮੌਕੇ ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਟੀਚੇ ਪ੍ਰਤੀ ਸਮਰਪਣ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਮਿਲੀਆਂ ਅਜਿਹੀਆਂ ਸਫਲਤਾਵਾਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਨੇ ਸਫਲ ਵਿਦਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਰਗ-ਦਰਸ਼ਨ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥਣਾਂ ਅੱਗੇ ਵੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਸਮਾਜ ਦਾ ਨਾਂ ਰੌਸ਼ਨ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਸਰਕਾਰੀ ਹਸਪਤਾਲ 'ਚ 4 ਸਾਲ ਬਾਅਦ ਮਹਿਲਾ ਰੋਗ ਮਾਹਿਰ ਦੀਆਂ ਸੇਵਾਵਾਂ ਸ਼ੁਰੂ, 2 ਸਾਲ ਬਾਅਦ ਖੁੱਲਿ੍ਹਆ ਅਲਟਰਾਸ... ਅਗਲੀ ਖ਼ਬਰ ਅੱਜ ਲਗਾਇਆ ਜਾਵੇਗਾ ਸਵ.ਲਛਮਣ ਦੋਸਤ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ
Ad Position 24