21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਆਪਣੇ ਹੱਕਾਂ ਦੀ ਮੰਗ ਕਰਨ ਵਾਲਿਆਂ 'ਤੇ ਲਾਠੀਚਾਰਜ ਕਰਵਾ ਰਹੀ 'ਆਪ' ਸਰਕਾਰ- ਗੁਰਮੀਤ ਸਿੰਘ ਬਰਾੜ

Ad Position 21
No active advertisement
ਅਜੀਤ ਡੈਸਕ 08-06-2026
ਮੁੱਦਕੀ, 7 ਜੂਨ (ਭਾਰਤ ਭੂਸ਼ਨ ਅਗਰਵਾਲ)-ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਨ ਲਈ ਪਟਿਆਲਾ ਵਿਖੇ ਪਾਵਰਕਾਮ ਮੁੱਖ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨ ਯੂਨੀਅਨ ਦੇ 2600 ਆਈ.ਟੀ.ਆਈ. ਸਿਖਲਾਈ ਪ੍ਰਾਪਤ ਨੌਜਵਾਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਨੇ ਇਸ ਨੂੰ ਪੰਜਾਬ ਦੇ ਨੌਜਵਾਨਾਂ ਦੇ ਮਾਣ-ਸਨਮਾਨ 'ਤੇ ਸਿੱਧਾ ਹਮਲਾ ਦੱਸਿਆ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਘਟਨਾ ਹੈ ਕਿ ਜਿਨ੍ਹਾਂ ਨੌਜਵਾਨਾਂ ਨੇ ਦੋ ਸਾਲ ਦੀ ਆਈ.ਟੀ.ਆਈ.ਸਿੱਖਿਆ ਹਾਸਲ ਕਰਨ ਤੋਂ ਬਾਅਦ 4-4 ਸਾਲ ਤੱਕ ਅਪ੍ਰੈਂਟਿਸਸ਼ਿਪ ਦੇ ਮੌਕੇ ਦੀ ਉਡੀਕ ਕੀਤੀ, ਅੱਜ ਓਹੀ ਨੌਜਵਾਨ ਆਪਣੇ ਭਵਿੱਖ ਨੂੰ ਬਚਾਉਣ ਲਈ ਸੜਕਾਂ 'ਤੇ ਰੁਲਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਅੱਜ ਸੜਕਾਂ 'ਤੇ ਆਪਣੇ ਹੱਕਾਂ ਦੀ ਮੰਗ ਕਰ ਰਹੇ ਨੌਜਵਾਨਾਂ ਨੂੰ ਕੁੱਟ ਰਹੀ ਹੈ | ਗੁਰਮੀਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ, ਸਰਕਾਰ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ ਵਿਚ ਲੱਗੀ ਹੋਈ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਅਪ੍ਰੈਂਟਿਸਸ਼ਿਪ ਬਹਾਲ ਕੀਤੀ ਜਾਵੇ, ਸਾਰੇ ਪ੍ਰਭਾਵਿਤ ਨੌਜਵਾਨਾਂ ਨੂੰ ਟਰੇਨਿੰਗ 'ਤੇ ਵਾਪਸ ਲਿਆ ਜਾਵੇ ਅਤੇ ਉਨ੍ਹਾਂ ਦੇ ਪੱਕੇ ਰੁਜ਼ਗਾਰ ਲਈ ਸਪਸ਼ਟ ਨੀਤੀ ਜਾਰੀ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਵਿਚ 'ਫਿੱਟ ਇੰਡੀਆ' ਤਹਿਤ ਸਾਈਕਲ ਰੈਲੀ ਦਾ ਆਯੋਜਨ ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ : ਵਿਧਾਇਕ ਟੌਂਗ
Ad Position 24