21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪਿੰਡ ਰੱਜੀ ਵਾਲਾ ਵਿਖੇ ਲੱਗਿਆ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 08-06-2026
ਫ਼ਿਰੋਜ਼ਪੁਰ,7 ਜੂਨ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਸ਼ਹਿਰ ਦੇ ਸਰਹੱਦੀ ਪਿੰਡ ਰੱਜੀ ਵਾਲਾ ਵਿਖੇ ਇਲਾਕੇ ਦੇ ਉੱਘੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਨਿਰਮਜੀਤ ਸਿੰਘ ਦੀ ਅਗਵਾਈ ਵਿਚ ਇਕ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿਚ ਇਲਾਕੇ ਦੇ ਨਹੀਂ ਬਲਕਿ ਪੰਜਾਬ ਦੇ ਨੰਬਰ ਇਕ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਦੀ ਟੀਮ ਵਲੋਂ ਲੋਕਾਂ ਦੀ ਚੈੱਕਅਪ ਕੀਤੀ ਗਈ ਤੇ ਲੋੜਵੰਦਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ | ਆਪ ਆਗੂ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲਾਂ ਤੋਂ ਆ ਰਹੇ ਹੜ੍ਹਾਂ ਦੇ ਪਾਣੀ ਨਾਲ ਜਿੱਥੇ ਪਿੰਡ ਵਾਸੀ ਕਈ ਬਿਮਾਰੀਆਂ ਤੋਂ ਪੀੜਤ ਹੋ ਰਹੇ ਹਨ, ਉੱਥੇ ਆਸ ਪਾਸ ਦੇ ਲੋਕ ਵੀ ਪ੍ਰਭਾਵਿਤ ਹੋਏ ਹਨ | ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਵੀ ਹਰੇਕ ਸਾਲ ਮੈਡੀਕਲ ਕੈਂਪ ਲਗਾਇਆ ਜਾਂਦਾ ਹੀ ਤਾਂ ਕਿ ਸਰਹੱਦੀ ਖੇਤਰ ਦੇ ਲੋਕ ਭਿਆਨਕ ਬਿਮਾਰੀਆਂ ਦੀ ਲਪੇਟ ਵਿਚ ਆਉਣ ਤੋਂ ਬਚੇ ਰਹਿਣ | ਉਨ੍ਹਾਂ ਅਮਨਦੀਪ ਹਸਪਤਾਲ ਦੀ ਸਮੂਹ ਟੀਮ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕੀਤਾ-ਪੀਰ ਮੁਹੰਮਦ, ਤਲਵੰਡੀ ਅਗਲੀ ਖ਼ਬਰ 2003 ਦੇ ਰਿਕਾਰਡ ਨੇ ਵਧਾਈ ਲੋਕਾਂ ਦੀ ਮੁਸੀਬਤ, ਵੋਟਰ ਸੂਚੀ ਸੋਧ ਕੈਂਪਾਂ 'ਚ ਖ਼ੱਜਲ਼-ਖ਼ੁਆਰ ਹੋਏ ਨਾਗਰਿਕ
Ad Position 24