ਮੱਖੂ,7 ਜੂਨ (ਕੁਲਵਿੰਦਰ ਸਿੰਘ ਸੰਧੂ)-ਸ਼ਾਂਤੀ ਪੂਰਵਕ ਧਰਨਾ ਦੇ ਰਹੇ ਮੁਲਾਜ਼ਮਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਜੋ ਡਾਂਗਾਂ ਨਾਲ ਕੁੱਟ ਕੇ ਧੱਕਾ ਮੁੱਕੀ ਕੀਤਾ ਅਤੇ ਕਈ ਮੁਲਾਜ਼ਮ ਫੱਟੜ ਹੋ ਗਏ | ਇਸ ਨਾਲ ਜਿੱਥੇ ਪੰਜਾਬ ਪੁਲਿਸ ਦੇ ਅਕਸ ਨੂੰ ਧੱਬਾ ਲੱਗਾ ਉੱਥੇ ਸਰਕਾਰ ਦਾ ਵੀ ਲੋਕ ਵਿਰੋਧੀ ਜਿਹੜਾ ਚਿਹਰਾ ਨੰਗਾ ਹੋਇਆ | ਜਿਸ ਦੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਸਰਕਾਰ ਨੂੰ ਚੇਤਾਵਨੀ ਵੀ ਦਿੰਦੀ ਹੈ ਕਿ ਜੇਕਰ ਸਰਕਾਰ ਨੇ ਇਸ ਤੋਂ ਅੱਗੇ ਇਸ ਤਰ੍ਹਾਂ ਦਾ ਕੋਈ ਕਾਰਨਾਮਾ ਕੀਤਾ ਤਾਂ ਜਥੇਬੰਦੀ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਏਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਆਗੂ ਲਖਵਿੰਦਰ ਸਿੰਘ ਪੀਰ ਮੁਹੰਮਦ ਅਤੇ ਪਰਗਟ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦਾ ਸੰਵਿਧਾਨਕ ਹੱਕ ਹੈ ਕਿ ਸ਼ਾਂਤੀ ਪੂਰਵਕ ਧਰਨਾ ਦੇਣ ਤੂੰ ਸਰਕਾਰ ਰੋਕ ਨਹੀਂ ਸਕਦੀ |