05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਸੀ.ਬੀ.ਐੱਸ.ਈ. ਦੇ ਰਾਸ਼ਟਰੀ ਮੁਕਾਬਲੇ 'ਚ ਬਤੌਰ ਰਿਸੋਰਸ ਪਰਸਨ ਸ਼ਿਰਕਤ ਕੀਤੀ

Ad Position 21
No active advertisement
ਅਜੀਤ ਡੈਸਕ 09-06-2026
ਅਬੋਹਰ, 8 ਜੂਨ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਪਿ੍ੰਸੀਪਲ ਰਵੀ ਕੁਮਾਰ ਨੇ ਇਕ ਵਾਰ ਫਿਰ ਸੀ.ਬੀ.ਐੱਸ.ਈ. ਦੇ ਰਾਸ਼ਟਰੀ ਮੰਚ 'ਤੇ ਆਪਣੀ ਵਿਲੱਖਣ ਯੋਗਤਾ ਦਾ ਲੋਹਾ ਮਨਵਾਇਆ ਹੈ | ਉਨ੍ਹਾਂ ਨੂੰ ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਵਲੋਂ ਸ੍ਰੀ ਮੁਕਤਸਰ ਸਾਹਿਬ ਸਥਿਤ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਵਿਖੇ ਆਯੋਜਿਤ ਇਕ ਰੋਜ਼ਾ 'ਸੀ.ਬੀ.ਐੱਸ.ਈ.ਸਮਰੱਥਾ ਨਿਰਮਾਣ ਪ੍ਰੋਗਰਾਮ' ਵਿਚ ਮੁੱਖ ਰਿਸੋਰਸ ਪਰਸਨ ਵਜੋਂ ਅਧਿਆਪਕਾਂ ਦਾ ਮਾਰਗਦਰਸ਼ਨ ਕਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ | ਇਸ ਟਰੇਨਿੰਗ ਪ੍ਰੋਗਰਾਮ ਦਾ ਮੁੱਖ ਵਿਸ਼ਾ 'ਨੈਸ਼ਨਲ ਕਰੀਕੁਲਮ ਫਰੇਮ ਵਰਕ ਫ਼ਾਰ ਸਕੂਲ ਐਜੂਕੇਸ਼ਨ-2023' ਰੱਖਿਆ ਗਿਆ ਸੀ | ਪ੍ਰੋਗਰਾਮ ਦੌਰਾਨ ਪਿ੍ੰਸੀਪਲ ਰਵੀ ਕੁਮਾਰ ਨੇ ਹਾਜ਼ਰ ਅਧਿਆਪਕਾਂ ਨੂੰ ਨੈਸ਼ਨਲ ਕਰੀਕੁਲਮ ਫਰੇਮ ਵਰਕ ਦੇ ਮੂਲ ਸਿਧਾਂਤਾਂ, ਉਦੇਸ਼ਾਂ ਅਤੇ ਸਕੂਲ ਪੱਧਰ 'ਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀਆਂ ਰਣਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਆਪਣੇ ਸੈਸ਼ਨ ਵਿਚ ਬਦਲਦੇ ਵਿੱਦਿਅਕ ਮਾਹੌਲ ਵਿਚ ਅਧਿਆਪਕ ਦੀ ਭੂਮਿਕਾ, ਵਿਦਿਆਰਥੀ-ਕੇਂਦਿ੍ਤ ਸਿੱਖਿਆ, ਯੋਗਤਾ-ਆਧਾਰਿਤ ਮੁਲਾਂਕਣ ਅਤੇ ਕਲਾਸ ਰੂਮ ਦੀ ਪੜ੍ਹਾਈ ਨੂੰ ਵਧੇਰੇ ਰੋਚਕ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਕਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ | ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਇਸ ਵੱਡੀ ਪ੍ਰਾਪਤੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਿਸੇ ਸੰਸਥਾ ਦੇ ਪਿ੍ੰਸੀਪਲ ਦਾ ਸੀ.ਬੀ.ਐੱਸ.ਈ.ਦੇ ਰਾਸ਼ਟਰੀ ਪੱਧਰ ਦੇ ਸਿਖਲਾਈ ਪ੍ਰੋਗਰਾਮਾਂ ਵਿਚ ਬਤੌਰ ਰਿਸੋਰਸ ਪਰਸਨ ਯੋਗਦਾਨ ਪਾਉਣਾ ਪੂਰੇ ਇਲਾਕੇ ਅਤੇ ਸੰਸਥਾ ਲਈ ਬਹੁਤ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਸ੍ਰੀ ਰਵੀ ਕੁਮਾਰ ਦੀ ਚੋਣ ਉਨ੍ਹਾਂ ਦੀ ਵਿੱਦਿਅਕ ਮੁਹਾਰਤ, ਲੰਬੇ ਅਨੁਭਵ ਅਤੇ ਸਿੱਖਿਆ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ | ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਪ੍ਰਬੰਧਕਾਂ ਵੱਲੋਂ ਪਿ੍ੰਸੀਪਲ ਰਵੀ ਕੁਮਾਰ ਨੂੰ ਇਸ ਵੱਕਾਰੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ 'ਤੇ ਹਾਰਦਿਕ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਵਲੋਂ ਪਟਿਆਲਾ ਅਤੇ ਸੁਨਾਮ ਵਿਖੇ ਮੁਲਾਜ਼ਮਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਜ਼ਰੂਰਤਮੰਦ ਪਰਿਵਾਰ ਦਾ ਮਕਾਨ ਬਣਾਉਣਾ ਕੀਤਾ ਸ਼ੁਰੂ
Ad Position 24
No active advertisement