ਜਲਾਲਾਬਾਦ, 8 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਏ.ਐੱਸ.ਆਈ.ਰਮੇਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਬਗ਼ੀਚਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਬਾਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 13 ਅਪ੍ਰੈਲ ਨੂੰ ਉਹ ਮੱਝ ਲੈਣ ਗਿਆ ਸੀ | ਇਸ ਦੌਰਾਨ ਉਸ ਦੀ ਮੱਝ ਕਿ੍ਸ਼ਮਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਬਾਰੇ ਵਾਲਾ ਦੇ ਖੇਤ ਵਿਚ ਚਲੀ ਗਈ, ਜਿਸ ਤੋਂ ਬਾਅਦ ਕਿ੍ਸ਼ਮਦੀਪ ਸਿੰਘ ਨੇ ਡਾਂਗ ਨਾਲ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |