05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਦੀ ਹੈਰੀਟੇਜ ਸਕੂਲ ਨੇ ਪੇਸ਼ ਕੀਤੀ ਸਮਾਜ ਸੇਵਾ ਦੀ ਮਿਸਾਲ-2300 ਖ਼ਾਲੀ ਪੰਨੇ ਜਨ ਸੇਵਾ ਸੁਸਾਇਟੀ ਨੂੰ ਕੀਤੇ ਭੇਟ

Ad Position 21
No active advertisement
ਅਜੀਤ ਡੈਸਕ 09-06-2026
ਫ਼ਾਜ਼ਿਲਕਾ, 8 ਜੂਨ(ਦਵਿੰਦਰ ਪਾਲ ਸਿੰਘ)-ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ 'ਜਨ ਸੇਵਾ ਸੁਸਾਇਟੀ' ਵਲੋਂ ਕਾਪੀਆਂ ਦੇ ਬਚੇ ਹੋਏ ਖ਼ਾਲੀ ਪੰਨਿਆਂ ਨੂੰ ਰੀਸਾਈਕਲ ਕਰਨ ਦੀ ਚਲਾਈ ਗਈ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਨੇਕ ਕਾਰਜ ਲੋੜਵੰਦ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਰੋਜ਼ਾਨਾ ਲੋਕ ਇਸ ਮੁਹਿੰਮ ਨਾਲ ਜੁੜ ਕੇ ਪੁੰਨ ਦੇ ਭਾਗੀ ਬਣ ਰਹੇ ਹਨ | ਇਸੇ ਲੜੀ ਤਹਿਤ ਸਥਾਨਕ 'ਦੀ ਹੈਰੀਟੇਜ ਸਕੂਲ' ਨੇ ਇਕ ਵਾਰ ਫਿਰ ਮਾਨਵਤਾ ਦੀ ਮਿਸਾਲ ਪੇਸ਼ ਕਰਦਿਆਂ 2300 ਖ਼ਾਲੀ ਪੰਨੇ ਇਕੱਠੇ ਕਰਕੇ ਸੁਸਾਇਟੀ ਨੂੰ ਭੇਟ ਕੀਤੇ ਹਨ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਕੂਲ ਵਲੋਂ 8000 ਖ਼ਾਲੀ ਪੰਨੇ ਸੁਸਾਇਟੀ ਨੂੰ ਦਿੱਤੇ ਜਾ ਚੁੱਕੇ ਹਨ | ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਅਤੇ ਇੰਚਾਰਜ ਨੀਲਮ ਸਚਦੇਵਾ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਹੁਣ ਤੱਕ 26,900 ਖ਼ਾਲੀ ਪੰਨੇ ਅਤੇ 300 ਬਿਨਾਂ ਵਰਤੋਂ ਵਾਲੀਆਂ ਨਵੀਆਂ ਕਾਪੀਆਂ ਇਕੱਠੀਆਂ ਕੀਤੀਆਂ ਜਾ ਚੁੱਕੀਆਂ ਹਨ | ਕਮੇਟੀ ਮੈਂਬਰ ਰਾਕੇਸ਼ ਗਿਲਹੋਤਰਾ ਨੇ ਦੱਸਿਆ ਕਿ ਇਨ੍ਹਾਂ ਇਕੱਠੇ ਕੀਤੇ ਪੰਨਿਆਂ ਵਿਚੋਂ ਹਰ 100 ਪੰਨਿਆਂ ਨੂੰ ਮਿਲਾ ਕੇ ਇੱਕ ਨਵੀਂ ਕਾਪੀ ਤਿਆਰ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਇਹ ਕਾਪੀਆਂ ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਵੰਡੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਮੁਲਾਜ਼ਮਾਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿਖੇਧੀ ਕੀ... ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
Ad Position 24
No active advertisement