05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਮੁਲਾਜ਼ਮਾਂ 'ਤੇ ਹੋਏ ਪੁਲਿਸ ਲਾਠੀਚਾਰਜ ਦੀ ਨਿਖੇਧੀ ਕੀਤੀ

Ad Position 21
No active advertisement
ਅਜੀਤ ਡੈਸਕ 09-06-2026
ਜਲਾਲਾਬਾਦ, 8 ਜੂਨ (ਸੋਢੀ)- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਬੀਤੇ ਦਿਨੀਂ ਪਟਿਆਲਾ ਵਿਖੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਅਪ੍ਰੈਟਿਸ ਲਾਈਨਮੈਨ ਯੂਨੀਅਨ ਦੇ ਮੁਲਾਜ਼ਮਾਂ ਉੱਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ | ਇਸ ਸਬੰਧੀ ਇਕ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਸਹਾਇਕ ਲਾਈਨਮੈਨ ਅਪ੍ਰੈਟਿਸਸ਼ਿਪ ਯੂਨੀਅਨ ਦੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਤੇ ਕੀਤੇ ਗਏ ਬੇਰਹਿਮ ਲਾਠੀਚਾਰਜ ਦੀ ਨਿਖੇਧੀ ਜਿੰਨੀ ਕੀਤੀ ਜਾਵੇ ਓਨੀ ਹੀ ਘੱਟ ਹੈ | ਕਿਉਂਕਿ ਹੱਕਾਂ ਅਤੇ ਜਾਇਜ਼ ਮੰਗਾਂ ਲਈ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਉੱਤੇ ਪੁਲਿਸ ਵਲੋਂ ਕੀਤਾ ਗਿਆ ਬਲ ਪ੍ਰਯੋਗ ਬਿਲਕੁਲ ਗੈਰ-ਜ਼ਰੂਰੀ ਅਤੇ ਨਿੰਦਣਯੋਗ ਹੈ | ਯੂਨੀਅਨ ਮੰਗ ਕਰਦੀ ਹੈ ਕਿ ਇਸ ਘਟਨਾ ਲਈ ਜ਼ਿੰਮੇਵਾਰ ਡੀ.ਐੱਸ.ਪੀ ਸੰਜੀਵ ਸਿੰਗਲਾ ਸਮੇਤ ਲਾਠੀਚਾਰਜ ਵਿਚ ਸ਼ਾਮਲ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ | ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਸੰਘਰਸ਼ ਕਰ ਰਹੇ ਸਾਰੇ ਮੁਲਾਜ਼ਮਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕਰਦੀ ਹੈ | ਯੂਨੀਅਨ ਸਪਸ਼ਟ ਕਰਦੀ ਹੈ ਕਿ ਜੇਕਰ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸਾਡੀ ਹੜਤਾਲ ਜਾਰੀ ਰਹੇਗੀ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਮੁਲਾਜ਼ਮ ਵਰਗ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੂਬਾ ਪੱਧਰੀ ਸੰਗਰੂਰ ਧਰਨੇ ਵਿਚ ਮੁੱਖ ਆਗੂ ਜਸਵੰਤ ਸਿੰਘ ਚਾਹੜ, ਮਦਨ ਸਿੰਘ ਸਹੀਲਾ, ਕੇਵਲ ਸਿੰਘ ਜਵੰਦਾ, ਗੁਰਦੇਵ ਸਿੰਘ ਬਲਾਕ ਪ੍ਰਧਾਨ, ਊਧਮ ਸਿੰਘ ਸੰਤੋਖਪੁਰਾ, ਕਰਮਜੀਤ ਸਿੰਘ, ਰਣ ਸਿੰਘ ਚੱਠਾ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ, ਸਰਬਜੀਤ ਸਿੰਘ ਸੀ.ਟੀ.ਯੂ ਪ੍ਰਧਾਨ ਸੰਗਰੂਰ ਵਲੋਂ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਜਤਾਇਆ ਅਤੇ ਹਰ ਸਮੇਂ ਨਾਲ ਖੜ ਕੇ ਲੜਾਈ ਲੜਨ ਲਈ ਵਿਸ਼ਵਾਸ ਦਿੱਤਾ | ਜਦਕਿ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਸਾਰੀ ਹੀ ਜਥੇਬੰਦੀਆਂ ਅਤੇ ਕਿਸਾਨ ਯੂਨੀਅਨ ਜਥੇਬੰਦੀਆਂ ਅਤੇ ਹੋਰ ਲੋਕ ਪਸੰਦ ਜਥੇਬੰਦੀਆਂ ਅਤੇ ਮਜ਼ਦੂਰ ਏਕਤਾ ਜਥੇਬੰਦੀਆਂ ਦਾ ਧੰਨਵਾਦ ਕਰਦੀ ਹੈ
Ad Position 22
No active advertisement
ਪਿਛਲੀ ਖ਼ਬਰ ਸਿਟਰਸ ਅਸਟੇਟ ਅਬੋਹਰ ਵਿਖੇ ਜਨਰਲ ਬਾਡੀ ਦਾ ਆਮ ਇਜਲਾਸ 10 ਜੁਲਾਈ ਨੂੰ ਅਗਲੀ ਖ਼ਬਰ ਦੀ ਹੈਰੀਟੇਜ ਸਕੂਲ ਨੇ ਪੇਸ਼ ਕੀਤੀ ਸਮਾਜ ਸੇਵਾ ਦੀ ਮਿਸਾਲ-2300 ਖ਼ਾਲੀ ਪੰਨੇ ਜਨ ਸੇਵਾ ਸੁਸਾਇਟੀ ਨੂੰ ਕੀਤੇ ਭੇਟ
Ad Position 24
No active advertisement