31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਸਕਾਰਪੀਓ ਚਾਲਕ ਕਾਬੂ

Ad Position 21
No active advertisement
ਅਜੀਤ ਡੈਸਕ 10-06-2026
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਨੂੰ ਸੁਰਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਗਲੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਸਿੰਘਪੁਰਾ ਨੇ ਆਪਣੀ ਸਕਾਰਪੀਓ ਗੱਡੀ ਲਾਪਰਵਾਹੀ ਨਾਲ ਚਲਾ ਕੇ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਸੜਕ ਉੱਤੇ ਡਿੱਗਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਹਾਲਤ 'ਚ ਮਿਲੀ ਅÏਰਤ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਜਲਾਲਾਬਾਦ ਵਾਸੀਆਂ ਨੂੰ ਮਿਲੀ ਵੱਡੀ ਸੌਗ਼ਾਤ, ਤਹਿਸੀਲ ਕੰਪਲੈਕਸ 'ਚ ਬਣੇਗਾ ਨਵਾਂ ਬਲਾਕ-ਵਿਧਾਇਕ ਗੋਲਡੀ ਕੰਬੋਜ
Ad Position 24