03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢੀ ਰੱਜ ਕੇ ਭੜਾਸ, ਪੰਜਾਬ ਭਰ 'ਚ ਫੂਕੀਆਂ ਮਾਰੂ ਪੱਤਰ ਦੀਆਂ ਕਾਪੀਆਂ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ(ਦਵਿੰਦਰ ਪਾਲ ਸਿੰਘ)-ਪੇਂਡੂ ਵਿਕਾਸ 'ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਆਰਜ਼ੀ ਅਸਾਮੀਆਂ 'ਤੇ ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਵਿੱਢਿਆ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸੇ ਲੜੀ ਤਹਿਤ ਬਲਾਕ ਪੱਧਰੀ ਰੋਸ ਧਰਨਾ 9ਵੇਂ ਦਿਨ ਵੀ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਸਾਹਮਣੇ ਜਾਰੀ ਰਿਹਾ | ਇਸ ਦੌਰਾਨ ਗ਼ੁੱਸੇ ਵਿਚ ਆਏ ਮੁਲਾਜ਼ਮਾਂ ਨੇ ਵਿਭਾਗ ਵਲੋਂ 9 ਜੂਨ ਨੂੰ ਜਾਰੀ ਕੀਤੇ ਉਸ ਪੱਤਰ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਵਿਚ ਹੜਤਾਲ ਕਾਰਨ ਨਰੇਗਾ ਦੇ ਕੰਮਾਂ ਨੂੰ ਚਲਾਉਣ ਦਾ ਅਧਿਕਾਰ ਪੰਜਾਬ ਸਟੇਟ ਰੂਰਲ ਲਿਵਲੀਹੁੱਡ ਮਿਸ਼ਨ ਦੇ ਵਰਕਰਾਂ ਨੂੰ ਸੌਂਪਣ ਦੀ ਗੱਲ ਕਹੀ ਗਈ ਹੈ | ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸੂਬਾ ਆਗੂ ਅੰਮਿ੍ਤਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਵਿਕਰਮ ਕੁਮਾਰ ਨੇ ਕਿਹਾ ਕਿ ਅਜਿਹੇ ਪੱਤਰ ਕੱਢਣ ਤੋਂ ਸਾਫ਼ ਸਿੱਧ ਹੁੰਦਾ ਹੈ ਕਿ ਮੁਲਾਜ਼ਮਾਂ ਦੇ ਧਰਨੇ ਦਾ ਵਿਭਾਗ 'ਤੇ ਵੱਡਾ ਪ੍ਰਭਾਵ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁਲਾਜ਼ਮ ਅਜਿਹੀਆਂ ਗਿੱਦੜ-ਭਬਕੀਆਂ ਤੋਂ ਡਰਨ ਵਾਲੇ ਨਹੀਂ ਹਨ | ਪੰਜਾਬ ਭਰ ਵਿਚ ਕੋਈ ਵੀ ਮੁਲਾਜ਼ਮ ਪੱਕੇ ਹੋਣ ਤੱਕ ਨਰੇਗਾ ਦਾ ਕੰਮ ਨਹੀਂ ਕਰੇਗਾ ਅਤੇ ਨਾ ਹੀ ਕਿਸੇ ਹੋਰ ਕੋਲ ਨਰੇਗਾ ਸਕੀਮ ਨੂੰ ਚਲਾਉਣ ਦੀ ਕਾਬਲੀਅਤ ਹੈ | ਉਨ੍ਹਾਂ ਕਿਹਾ ਕਿ ਪੀ.ਐੱਸ.ਆਰ.ਐਲ.ਐਮ ਸਟਾਫ਼ ਨੂੰ ਖ਼ੁਦ ਪਿਛਲੇ 5-6 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ, ਅਜਿਹੇ ਵਿਚ ਉਨ੍ਹਾਂ ਤੋਂ ਬਿਨਾਂ ਕਿਸੇ ਵਾਧੂ ਮਿਹਨਤਾਨੇ ਦੇ ਨਰੇਗਾ ਦਾ ਕੰਮ ਕਰਵਾਉਣ ਦੀ ਗੱਲ ਹਾਸੋਹੀਣੀ ਹੈ | ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 17-18 ਸਾਲਾਂ ਤੋਂ ਕੱਚੀ ਨੌਕਰੀ ਕਰ ਰਹੇ ਹਨ ਅਤੇ ਹਰ ਵੇਲੇ ਨੌਕਰੀਓਾ ਕੱਢਣ, ਤਨਖ਼ਾਹ ਰੋਕਣ ਜਾਂ ਦੂਰ-ਦੁਰਾਡੇ ਬਦਲੀ ਕਰਨ ਦਾ ਡਰ ਬਣਿਆ ਰਹਿੰਦਾ ਹੈ | ਅਫ਼ਸਰਸ਼ਾਹੀ ਵਲੋਂ ਉਨ੍ਹਾਂ ਤੋਂ ਨਰੇਗਾ ਤੋਂ ਇਲਾਵਾ ਪੇਂਡੂ ਵਿਕਾਸ ਦੇ ਹੋਰ ਵੀ ਸਾਰੇ ਵਾਧੂ ਕੰਮ ਲਏ ਜਾਂਦੇ ਹਨ | ਪੂਰੀ ਪਾਰਦਰਸ਼ਤਾ ਨਾਲ ਭਰਤੀ ਹੋਣ ਦੇ ਬਾਵਜੂਦ, ਪਿਛਲੇ ਛੇ ਮਹੀਨਿਆਂ ਤੋਂ ਉਨ੍ਹਾਂ ਦੀਆਂ ਤਨਖ਼ਾਹਾਂ ਬਕਾਇਆ ਹਨ | ਮਹਿੰਗਾਈ ਦੇ ਇਸ ਦੌਰ ਵਿਚ ਮੁਲਾਜ਼ਮ ਆਪਣੇ ਬੱਚਿਆਂ ਦੀਆਂ ਫ਼ੀਸਾਂ, ਕਿਤਾਬਾਂ, ਮਾਪਿਆਂ ਦੀ ਦਵਾਈ ਅਤੇ ਲੋਨ ਦੀਆਂ ਕਿਸ਼ਤਾਂ ਦੇਣ ਤੋਂ ਅਸਮਰਥ ਹਨ ਅਤੇ ਆਪਣਾ ਕੀਮਤੀ ਸਮਾਨ ਵੇਚ ਕੇ ਗੁਜ਼ਾਰਾ ਕਰਨ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਹੋਈ ਪੈਨਲ ਮੀਟਿੰਗ ਵਿਚ ਅਧਿਕਾਰੀਆਂ ਨੂੰ ਦੋ ਦਿਨਾਂ ਅੰਦਰ ਹੱਲ ਲੱਭਣ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਇਸ ਮੌਕੇ ਜੀ.ਆਰ.ਐੱਸ.ਵਿਜੇ, ਸੰਜੀਵ, ਜਗਦੀਸ਼, ਅਜੇ, ਸ਼ਿੰਦਰ, ਗੁਰਮੀਤ ਸਿੰਘ, ਸੁਰਿੰਦਰ, ਕੁਲਵਿੰਦਰ, ਸ਼ੀਤਲ, ਗੁਰਤੇਜ, ਲਛਮਣ, ਖੇਮਚੰਦ, ਸੰਦੀਪ, ਟੀ.ਏ. ਜਸਵੰਤ, ਕਿਰਨਾਂ, ਕਰਮਜੀਤ, ਪ੍ਰਦੀਪ, ਏ.ਪੀ.ਓ.ਸੰਦੀਪ, ਸੀ.ਏ.ਕਪਿਲ, ਅੰਕਿਤ, ਸ਼ਕਤੀ, ਸਾਦੁਲ, ਜ਼ਿਲ੍ਹਾ ਕੁਆਰਡੀਨੇਟਰ ਵਿਪਨ ਕੁਮਾਰ ਅਤੇ ਅਕਾੳਾੂਟੈਂਟ ਸਪਨਾ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਕਾਬੂ
Ad Position 24