03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਅਤੇ ਸਰਕਾਰੀ ਵਿਭਾਗਾਂ ਦੇ ਕੀਤੇ ਜਾ ਰਹੇ ਨਿੱਜੀਕਰਨ ਖ਼ਿਲਾਫ਼ ਪੰਜਾਬ ਰੋਡਵੇਜ਼, ਪਨ ਬੱਸ, ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸੂਬਾ ਵਿਆਪੀ ਤਿੱਖੇ ਸੰਘਰਸ਼ ਤਹਿਤ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਫ਼ਾਜ਼ਿਲਕਾ ਦੇ ਰੋਡਵੇਜ਼ ਦੇ ਸਬ ਡੀਪੂ 'ਤੇ ਪੰਜਾਬ ਰੋਡਵੇਜ਼ ਅਤੇ ਪਨ ਬੱਸ ਦਾ ਮੁਕੰਮਲ ਚੱਕਾ ਜਾਮ ਕਰਕੇ ਹੜਤਾਲ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ 'ਤੇ ਗ਼ੁੱਸਾ ਕੱਢਦਿਆਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਨਜਾਇਜ਼ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੱਤਾ ਵਿਚ ਆਇਆਂ ਚਾਰ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਇਸ ਦੌਰਾਨ ਨਾ ਤਾਂ ਵਿਭਾਗ ਵਿਚ ਕੋਈ ਨਵੀਂ ਸਰਕਾਰੀ ਬੱਸ ਪਾਈ ਗਈ ਹੈ ਅਤੇ ਨਾ ਹੀ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ | ਸਰਕਾਰ ਦੀਆਂ ਇਹ ਮੁਲਾਜ਼ਮ ਮਾਰੂ ਨੀਤੀਆਂ ਵਿਭਾਗ ਨੂੰ ਨਿੱਜੀ ਹੱਥਾਂ ਵਿਚ ਵੇਚਣ ਵੱਲ ਇਸ਼ਾਰਾ ਕਰਦੀਆਂ ਹਨ | ਰੋਡਵੇਜ਼ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 11 ਜੂਨ ਨੂੰ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਮੁਲਾਜ਼ਮ ਚੰਡੀਗੜ੍ਹ ਕੂਚ ਕਰਨਗੇ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਘਿਰਾਓ ਕਰਨਗੇ | ਯੂਨੀਅਨ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਸਮੇਤ ਕਿਸਾਨ-ਮਜ਼ਦੂਰ ਜਥੇਬੰਦੀਆਂ, ਮੁਲਾਜ਼ਮ ਯੂਨੀਅਨਾਂ ਅਤੇ ਸਟੂਡੈਂਟਸ ਫੈਡਰੇਸ਼ਨਾਂ ਨੂੰ ਇਸ ਵੱਡੇ ਸੰਘਰਸ਼ ਵਿਚ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਮੁਲਾਜ਼ਮਾਂ ਦੀ ਨਹੀਂ, ਸਗੋਂ ਪੰਜਾਬ ਦੇ ਵਿਰਾਸਤੀ ਸਰਕਾਰੀ ਵਿਭਾਗਾਂ ਨੂੰ ਬਚਾਉਣ ਅਤੇ ਆਉਣ ਵਾਲੀ ਨੌਜਵਾਨ ਪੀੜ੍ਹੀ ਦੇ ਰੋਜ਼ਗਾਰ ਨੂੰ ਸੁਰੱਖਿਅਤ ਰੱਖਣ ਦੀ ਹੈ | ਇਸ ਲਈ ਸਾਰੇ ਵਰਗਾਂ ਨੂੰ ਇੱਕਜੁੱਟ ਹੋ ਕੇ ਇਸ ਅੰਦੋਲਨ ਦਾ ਹਿੱਸਾ ਬਣਨਾ ਚਾਹੀਦਾ ਹੈ | ਇਸ ਹੜਤਾਲ ਕਾਰਨ ਸੂਬੇ ਭਰ ਵਿਚ ਸਰਕਾਰੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ, ਜਿਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਅਗਵਾ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24