03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨੌਜਵਾਨ ਨੂੰ ਅਗਵਾ ਕਰਨ ਵਾਲੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਵਿਚ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਰਾਣੋ ਬਾਈ ਪਤਨੀ ਗੁਰਨਾਮ ਸਿੰਘ ਵਾਸੀ ਗਜਨੀਵਾਲਾ ਉਰਫ਼ ਦੋਨਾ ਮੱਤੜ ਨੇ ਸ਼ਿਕਾਇਤ ਦਰਜ ਸੀ ਕਿ 14 ਅਪ੍ਰੈਲ 2026 ਨੂੰ ਦੁਪਹਿਰ ਕਰੀਬ 1:30 ਵਜੇ ਉਸ ਦਾ ਲੜਕਾ ਭੁਪਿੰਦਰ ਸਿੰਘ ਟਾਹਲੀ ਵਾਲਾ ਤੋਂ ਘੁਬਾਇਆ ਵੱਲ ਜਾ ਰਿਹਾ ਸੀ, ਪਰ ਕੁੱਝ ਸਮੇਂ ਬਾਅਦ ਹੀ ਉਸ ਦਾ ਮੋਬਾਈਲ ਫ਼ੋਨ ਅਚਾਨਕ ਬੰਦ ਹੋ ਗਿਆ | ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਬਲਕਾਰ ਸਿੰਘ, ਸੁਨੀਲ ਸਿੰਘ ਪੁੱਤਰ ਗੁਰਮੀਤ ਸਿੰਘ, ਹਰਜਿੰਦਰ ਸਿੰਘ ਪੁੱਤਰ ਬੱਗਾ ਸਿੰਘ, ਸੋਨਾ ਸਿੰਘ ਪੁੱਤਰ ਹਰਜਿੰਦਰ ਸਿੰਘ, ਮਿੱਠਣ ਸਿੰਘ ਪੁੱਤਰ ਬਲਵੀਰ ਸਿੰਘ ਸਾਰੇ ਵਾਸੀ ਗਜਨੀਵਾਲਾ ਉਰਫ਼ ਦੋਨਾ ਮੱਤੜ ਨੇ 5-6 ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਭੁਪਿੰਦਰ ਸਿੰਘ ਨੂੰ ਅਗਵਾ ਕਰ ਲਿਆ | ਅਗਵਾ ਕਰਨ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਰਾਤ ਦੇ ਸਮੇਂ ਪਿੰਡ ਫੱਤੂਵਾਲਾ ਵਿਖੇ ਬੰਧਕ ਬਣਾ ਕੇ ਰੱਖਿਆ | ਸ਼ਿਕਾਇਤਕਰਤਾ ਅਨੁਸਾਰ ਬਾਅਦ ਵਿਚ ਮੁਲਜ਼ਮਾਂ ਨੇ ਸਾਜ਼ਿਸ਼ ਤਹਿਤ ਥਾਣਾ ਮਮਦੋਟ ਦੇ ਮੁਕੱਦਮਾ ਨੰਬਰ 190/2025 ਵਿਚ ਉਸ ਦਾ ਨਾਮ ਦਰਜ ਕਰਵਾ ਦਿੱਤਾ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੜਾਈ ਝਗੜਾ ਕਰਨ ਵਾਲੇ ਦੋ ਧਿਰਾਂ ਦੇ 20 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਚੱਕਾ ਜਾਮ
Ad Position 24