03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬੱਬਰ ਸੂਬਾ ਕਮੇਟੀ ਮੈਂਬਰ, ਦਰਗਨ ਖੱਤਰੀ ਅਰੋੜਾ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਪੰਜਾਬ ਦਾ ਗਠਨ ਕੀਤਾ ਗਿਆ ਹੈ | ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਾਰੀ ਸੂਚੀ ਅਨੁਸਾਰ ਡਾ.ਗੁਰਪ੍ਰੀਤ ਸਿੰਘ ਬੱਬਰ (ਜਲਾਲਾਬਾਦ) ਨੂੰ ਬੋਰਡ ਦਾ ਸੂਬਾ ਪੱਧਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਜਲਾਲਾਬਾਦ ਵਾਸੀ ਜਸਪਾਲ ਸਿੰਘ ਦਰਗਨ ਜੱਸਾ ਲਹਿੰਗਾ ਹਾਊਸ ਵਾਲੇ ਨੂੰ ਫ਼ਾਜ਼ਿਲਕਾ ਜ਼ਿਲ੍ਹੇ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਦੀ ਨਿਯੁਕਤੀ ਨਾਲ ਇਨ੍ਹਾਂ ਦੇ ਸ਼ੁੱਭਚਿੰਤਕਾਂ ਅੰਦਰ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਸਮਾਜਸੇਵੀ ਕੰਮਾਂ ਨੂੰ ਲੈ ਕੇ ਦੋਵੇਂ ਸ਼ਖ਼ਸੀਅਤਾਂ ਪੂਰੀ ਤਰ੍ਹਾਂ 24 ਘੰਟੇ ਲੋਕਾਂ ਨੂੰ ਸਮਰਪਿਤ ਰਹਿੰਦੇ ਹਨ | ਲੋੜਵੰਦਾਂ ਦੀ ਮਦਦ, ਖ਼ੂਨਦਾਨ ਕੈਂਪ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮਾਜਿਕ ਕੰਮਾਂ ਵਿਚ ਸਾਥ ਦੇਣ ਵਿਚ ਤਤਪਰ ਰਹਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਨਸ਼ੇ ਦੀ ਹਾਲਤ 'ਚ ਇਕ ਕਾਬੂ
Ad Position 24