03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਲੜਕੀ ਨੂੰ ਅਗਵਾ ਕਰਨ ਵਾਲੇ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ, 10 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਲੜਕੀ ਨੂੰ ਅਗਵਾ ਕਰਨ ਵਾਲੇ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ.ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚਿਮਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮੇਘਾਂ ਪੰਜ ਗਰਾਈ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਲੜਕੇ ਆਕਾਸ਼ਦੀਪ ਦੀ ਕਰੀਬ 7-8 ਮਹੀਨੇ ਪਹਿਲਾਂ ਸੋਨੀਆ ਪੁੱਤਰੀ ਬਲਵੀਰ ਦਾਸ ਨਾਲ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਹੋਈ ਸੀ ਅਤੇ ਉਨ੍ਹਾਂ ਨੇ ਸਹਿਮਤੀ ਨਾਲ ਵਿਆਹ ਕਰਵਾ ਲਿਆ ਸੀ | 8 ਜੂਨ ਨੂੰ ਸੋਨੀਆ ਆਪਣੀ ਰਿਸ਼ਤੇਦਾਰੀ ਵਿਚ ਜ਼ਰੂਰੀ ਸਮਾਨ ਲੈਣ ਲਈ ਜਲਾਲਾਬਾਦ ਆਈ ਹੋਈ ਸੀ | ਜਦੋਂ ਉਹ ਸਬਜ਼ੀ ਮੰਡੀ ਜਲਾਲਾਬਾਦ ਵਿਚ ਮੌਜੂਦ ਸੀ ਤਾਂ ਉੱਥੇ ਬਲਵੀਰ ਦਾਸ, ਮਨਜੀਤ ਕੌਰ ਪੁੱਤਰੀ ਬਲਵੀਰ ਦਾਸ, ਮਨਪ੍ਰੀਤ ਸਿੰਘ ਪੁੱਤਰ ਬਲਵੀਰ ਦਾਸ, ਗੁਰਮੀਤ ਸਿੰਘ ਅਤੇ ਅੰਗਰੇਜ਼ ਸਿੰਘ ਵਾਸੀ ਪਿੰਡ ਕਾਲਵਾਂ ਸ਼੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪ ਨਗਰ ਅਤੇ 7-8 ਅਣਪਛਾਤੇ ਵਿਅਕਤੀਆਂ ਵਲੋਂ ਉਸ ਦੇ ਲੜਕੇ ਦੀ ਪਤਨੀ ਸੋਨੀਆ ਨੂੰ ਧੱਕੇ ਨਾਲ ਗੱਡੀ ਵਿਚੋਂ ਕੱਢ ਕੇ ਅਗਵਾ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ ਅਗਲੀ ਖ਼ਬਰ ਨਸ਼ਿਆਂ ਦਾ ਖ਼ਾਤਮਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ-ਐੱਸ.ਡੀ.ਐੱਮ. ਜੁਗਰਾਜ ਸਿੰਘ
Ad Position 24