03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 11-06-2026
ਜਲਾਲਾਬਾਦ,10ਜੂਨ(ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਕ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਅੱਜ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ¢ ਡਾ. ਛਾਬੜਾ ਨੇ ਦੱਸਿਆ ਕਿ ਆਯੁਰਵੈਦਿਕ ਪੱਧਤੀ ਨਾਲ ਬਿਮਾਰੀਆਂ ਦਾ ਇਲਾਜ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ,ਜਿਸ ਦੇ ਕੋਈ ਮਾੜੇ ਪ੍ਰਭਾਵ ਨਹੀਂ ਹੁੰਦੇ¢ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ ਅਤੇ ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਨੇ ਜਾਣਕਾਰੀ ਦਿੱਤੀ ਕਿ ਇਸ ਹਫ਼ਤਾਵਾਰੀ ਸੇਵਾ ਦਾ ਲਾਭ ਹੁਣ ਤੱਕ ਹਜ਼ਾਰਾਂ ਲੋੜਵੰਦ ਪਰਿਵਾਰ ਉਠਾ ਚੁੱਕੇ ਹਨ ਅਤੇ ਅੱਗੇ ਵੀ ਇਹ ਸੇਵਾ ਜਾਰੀ ਰਹੇਗੀ¢
Ad Position 22
No active advertisement
ਪਿਛਲੀ ਖ਼ਬਰ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ਲਈ ਸਥਾਈ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ-ਮੈਡਮ ਰੁਚੀ ਸਵਪਨ ਸ਼ਰਮਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ
Ad Position 24