03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰਨ ਲਈ ਸਥਾਈ ਲੋਕ ਅਦਾਲਤ ਦਾ ਲਿਆ ਜਾਵੇ ਵੱਧ ਤੋਂ ਵੱਧ ਲਾਭ-ਮੈਡਮ ਰੁਚੀ ਸਵਪਨ ਸ਼ਰਮਾ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ(ਦਵਿੰਦਰ ਪਾਲ ਸਿੰਘ)-ਮੈਡਮ ਰੁਚੀ ਸਵਪਨ ਸ਼ਰਮਾ ਮਾਣਯੋਗ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਛੇਤੀ, ਸਸਤਾ ਅਤੇ ਸਰਲ ਨਿਆਂ ਪ੍ਰਾਪਤ ਕਰਨ ਲਈ ਸਥਾਈ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ | ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਜ਼ ਐਕਟ, 1987 ਦੀ ਧਾਰਾ 22-ਬੀ ਤਹਿਤ ਜ਼ਿਲ੍ਹਾ ਪੱਧਰ 'ਤੇ ਸਥਾਈ ਲੋਕ ਅਦਾਲਤਾਂ ਦੀ ਸਥਾਪਨਾ ਕੀਤੀ ਗਈ ਹੈ | ਇਨ੍ਹਾਂ ਅਦਾਲਤਾਂ ਦਾ ਉਦੇਸ਼ ਲੋਕਾਂ ਨੂੰ ਅਦਾਲਤੀ ਕਾਰਵਾਈਆਂ ਤੋਂ ਬਿਨਾਂ ਤੇਜ਼ ਅਤੇ ਸਸਤਾ ਨਿਆਂ ਪ੍ਰਦਾਨ ਕਰਨਾ ਹੈ | ਉਨ੍ਹਾਂ ਜਾਣਕਾਰੀ ਦਿੱਤੀ ਕਿ ਸਥਾਈ ਲੋਕ ਅਦਾਲਤ 'ਚ ਆਵਾਜਾਈ ਸੇਵਾਵਾਂ, ਡਾਕ ਸੇਵਾਵਾਂ, ਟੈਲੀਫ਼ੋਨ, ਬਿਜਲੀ, ਪਾਣੀ, ਸੈਨੀਟੇਸ਼ਨ, ਸਿਹਤ ਸੇਵਾਵਾਂ, ਬੀਮਾ, ਬੈਂਕਿੰਗ, ਹਾਊਸਿੰਗ, ਵਿੱਤੀ ਸੇਵਾਵਾਂ, ਸਿੱਖਿਆ ਸਬੰਧੀ ਮਾਮਲੇ, ਐਲ.ਪੀ.ਜੀ. ਕੁਨੈਕਸ਼ਨ, ਸਪਲਾਈ ਅਤੇ ਰਿਫਿਲਿੰਗ ਨਾਲ ਜੁੜੇ ਵਿਵਾਦ ਆਦਿ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਨਾਲ ਸਬੰਧਿਤ ਕੋਈ ਵੀ ਵਿਵਾਦ, ਸ਼ਿਕਾਇਤ ਜਾਂ ਅਰਜ਼ੀ ਜੋ ਅਜੇ ਕਿਸੇ ਅਦਾਲਤ ਵਿਚ ਲੰਬਿਤ ਨਹੀਂ ਹੈ, ਉਹ ਸਾਧਾਰਨ ਕਾਗ਼ਜ਼ 'ਤੇ ਲਿਖ ਕੇ ਸਿੱਧੇ ਸਥਾਈ ਲੋਕ ਅਦਾਲਤ ਫ਼ਾਜ਼ਿਲਕਾ ਵਿਖੇ ਪੇਸ਼ ਕੀਤੀ ਜਾ ਸਕਦੀ ਹੈ | ਮੈਡਮ ਰੁਚੀ ਸਵਪਨ ਸ਼ਰਮਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਹਿਤੈਸ਼ੀ ਪ੍ਰਣਾਲੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਉਂਕਿ ਇਸ ਵਿਚ ਨਾ ਕੋਈ ਕੋਰਟ ਫ਼ੀਸ ਲੱਗਦੀ ਹੈ ਅਤੇ ਨਿਪਟਾਰੇ ਹੋਏ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦਾ ਦਰਜਾ ਪ੍ਰਾਪਤ ਹੁੰਦਾ ਹੈ | ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ, ਜਿਸ ਨਾਲ ਸਮੇਂ ਅਤੇ ਖ਼ਰਚੇ ਦੋਵਾਂ ਦੀ ਬੱਚਤ ਹੁੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਪਰਸÉਾਰਥ ਸਭਾ ਦੇ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ 'ਚ 67 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ
Ad Position 24