03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਿਵਲ ਸਰਜਨ ਨੇ ਪ੍ਰੋਗਰਾਮ ਅਫ਼ਸਰਾਂ ਅਤੇ ਐੱਸ.ਐੱਮ.ਓਜ਼. ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਇਕ ਅਹਿਮ ਮਹੀਨਾਵਾਰ ਰਿਵਿਊ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਰਾਸ਼ਟਰੀ ਅਤੇ ਰਾਜ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਮ ਆਦਮੀ ਕਲੀਨਿਕਾਂ ਦੀ ਸੁਚਾਰੂ ਕਾਰਜਪ੍ਰਣਾਲੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਡਿਜੀਟਲ ਸੁਧਾਰਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਮਰੀਜ਼ਾਂ ਦੀ ਬਿਹਤਰ ਦੇਖਭਾਲ 'ਤੇ ਜ਼ੋਰ ਦਿੰਦਿਆਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ | ਸਾਰੇ ਸਿਹਤ ਕੇਂਦਰਾਂ ਵਿਚ ਮਰੀਜ਼ਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਗੁਣਵੱਤਾ ਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ | ਉਨ੍ਹਾਂ ਖ਼ਾਸ ਤੌਰ 'ਤੇ ਹਦਾਇਤ ਕੀਤੀ ਕਿ ਹਾਈ-ਰਿਸਕ ਗਰਭਵਤੀ ਅÏਰਤਾਂ ਦੀ ਤਰਜੀਹ ਦੇ ਆਧਾਰ 'ਤੇ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਐਨ.ਸੀ.ਡੀ. ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਦਵਾਈਆਂ, ਲੈਬ ਟੈੱਸਟ ਅਤੇ ਤੁਰੰਤ ਇਲਾਜ ਦੀ ਸਹੂਲਤ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਰੱਖੀ ਜਾਵੇ | ਡਾ. ਕਵਿਤਾ ਸਿੰਘ ਨੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਅਧੀਨ ਆਉਂਦੇ ਸਿਹਤ ਕੇਂਦਰਾਂ ਦੀ ਨਿਯਮਿਤ ਮਾਨੀਟਰਿੰਗ ਕਰਨ | ਉਨ੍ਹਾਂ ਅੱਗੇ ਕਿਹਾ ਕਿ ਸਾਰਾ ਰਿਕਾਰਡ ਅਤੇ ਆਨਲਾਈਨ ਡਾਟਾ ਸਮੇਂ-ਸਮੇਂ 'ਤੇ ਅੱਪਡੇਟ ਹੋਣਾ ਚਾਹੀਦਾ ਹੈ | ਇਸ ਤੋਂ ਇਲਾਵਾ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉੱਚ ਅਧਿਕਾਰੀਆਂ ਨੂੰ ਨਿਯਮਿਤ ਪ੍ਰਗਤੀ ਰਿਪੋਰਟਾਂ ਭੇਜੀਆਂ ਜਾਣ |
ਉਨ੍ਹਾਂ ਐੱਚ.ਪੀ.ਵੀ. ਵੈਕਸੀਨੇਸ਼ਨ ਦੇ ਮਿਥੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਵੀ ਸੁਹਿਰਦ ਯਤਨ ਕਰਨ ਲਈ ਕਿਹਾ | ਇਸ ਅਹਿਮ ਰਿਵਿਊ ਮੀਟਿੰਗ ਦੌਰਾਨ ਸਹਾਇਕ ਸਿਵਲ ਸਰਜਨ ਡਾ. ਉਪਿੰਦਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਐਰਿਕ, ਡਾ. ਨਵੀਨ ਮਿੱਤਲ, ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ.ਸੁਨੀਤਾ ਕੰਬੋਜ, ਡਾ.ਵਿਕਾਸ ਗਾਂਧੀ, ਡਾ.ਪੰਕਜ ਚੌਹਾਨ ਅਤੇ ਡਾ. ਸਿਮਰਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 13 ਜੂਨ ਦੀ ਭਾਜਪਾ ਰੈਲੀ ਨੂੰ ਲੈ ਕੇ ਇਸਲਾਮ ਵਾਲਾ ਵਿਖੇ ਮੀਟਿੰਗ ਅਗਲੀ ਖ਼ਬਰ ਸਰਹੱਦੀ ਪਿੰਡ ਜੋਧਾਵਾਲਾ ਵਿਖੇ ਕਿ੍ਕੇਟ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸੰਪੰਨ, ਘੁਬਾਇਆ ਦੀ ਟੀਮ ਰਹੀ ਜੇਤੂ
Ad Position 24