01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸੰਬੰਧੀ ਧਾਰਮਿਕ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-06-2026
ਜ਼ੀਰਾ, 10 ਜੂਨ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੀ ਵਿਰਾਸਤ ਏ ਕੌਮ ਗੁਰਮਤਿ ਸੰਗੀਤ ਅਕੈਡਮੀ ਵਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਬੰਧੀ ਪਿੰਡ ਮਰਖਾਈ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਫ਼ਤਾਵਾਰੀ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਪਿੰਡ ਦੇ ਬੱਚਿਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਕੈਂਪ ਦੌਰਾਨ ਅਕੈਡਮੀ ਦੇ ਵਿਦਿਆਰਥੀ ਜਾਚਕਪ੍ਰੀਤ ਸਿੰਘ ਵਲੋਂ ਕੀਰਤਨ ਸਿਖਾਉਣ ਦੀ ਸੇਵਾ ਅਤੇ ਬੀਬੀ ਜਗਰੂਪ ਕੌਰ ਅਤੇ ਉਸਤਾਦ ਸੁਖਵਿੰਦਰ ਸਿੰਘ ਦੀ ਸਮੁੱਚੀ ਟੀਮ ਵਲੋਂ ਬੱਚਿਆਂ ਨੂੰ ਵੱਖ-ਵੱਖ ਸਿਖਲਾਈ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਸਤਾਦ ਚੇਅਰਮੈਨ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਬਾਣੀ ਨਾਲ ਜੋੜਨ ਲਈ ਕੀਰਤਨ ਤਬਲਾ ਹਰਮੋਨੀਅਮ ਤੰਤੀ ਸਾਜ਼ ਗੁਰਮਤਿ ਦੀ ਸਿੱਖਿਆ, ਸੌਰਿਆ ਪਿਆ ਅਭਿਆਸ ਵਾਹਿਗੁਰੂ ਗੁਰਮੰਤਰ ਦਾ ਅਭਿਆਸ ਤੋਂ ਇਲਾਵਾ ਸਿੱਖ ਇਤਿਹਾਸ ਸਬੰਧੀ ਸਵਾਲ ਜਵਾਬ ਰਾਹੀਂ ਸਿੱਖਿਆ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਪੰਜਾਬ ਵਿਚ ਨਸ਼ਿਆਂ ਦੀ ਵਗ ਰਹੀ ਹਨੇਰੀ ਨੂੰ ਰੋਕਣਾ ਅਤੇ ਨੌਜਵਾਨਾਂ ਨੂੰ ਆਪਣੇ ਸਿੱਖ ਵਿਰਸੇ ਨਾਲ ਜੋੜਨਾ ਹੈ | ਇਸ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਫ਼ਰੀ ਕਾਪੀਆਂ ਦੇ ਕੇ ਸਨਮਾਨਿਤ ਕੀਤਾ ਗਿਆ |
ਇਸ ਕੈਂਪ ਵਿਚ ਡਾ.ਕੁਲਦੀਪ ਸਿੰਘ, ਬਾਬਾ ਜਸਵਿੰਦਰ ਸਿੰਘ, ਗ੍ਰੰਥੀ ਭਾਈ ਜਸਪ੍ਰੀਤ ਸਿੰਘ, ਵਰਿੰਦਰ ਸਿੰਘ ਦੁਬਈ ਅਤੇ ਪਿੰਡ ਦੀ ਸਮੂਹ ਸੰਗਤ ਦਾ ਭਰਪੂਰ ਸਹਿਯੋਗ ਰਿਹਾ | ਪਿੰਡ ਵਾਸੀਆਂ ਵਲੋਂ ਇਸ ਤਰ੍ਹਾਂ ਦੇ ਕੈਂਪ ਅੱਗੇ ਤੋਂ ਲਗਾਤਾਰ ਲਾਉਣ ਲਈ ਸੰਸਥਾ ਨੂੰ ਬੇਨਤੀ ਵੀ ਕੀਤੀ ਗਈ | ਇਸ ਮੌਕੇ ਪ੍ਰੋਗਰਾਮ ਵਿਚ ਹਰਮਿਲਾਪ ਸਿੰਘ, ਸੁਖਵੀਰ ਸਿੰਘ, ਫਰਮਾਨਦੀਪ ਸਿੰਘ, ਬਲਜਿੰਦਰ ਸਿੰਘ, ਅਰਮਾਨਦੀਪ ਸਿੰਘ, ਗੁਰਮੀਤ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਸੜਕ ਨੂੰ ਰਾਸ਼ਟਰੀ ਰਾਜ ਮਾਰਗ ਬਣਾਉਣ ਵੱਲ ਵੱਡਾ ਕਦਮ, ਡੀ. ਪੀ. ਆਰ. ਤਿਆਰ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਏਟਕ ਵਲੋਂ ਨਿਖੇਧੀ
Ad Position 24