23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਚੋਰਾਂ ਨੇ ਮਿਠਾਈ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਦੀ ਨਕਦੀ, ਦੇਸੀ ਘਿਓ ਅਤੇ ਹੋਰ ਸਾਮਾਨ ਚੋਰੀ, ਘਟਨਾ ਕੈਮਰੇ 'ਚ ਕੈਦ

Ad Position 21
No active advertisement
ਅਜੀਤ ਡੈਸਕ 12-06-2026
ਅਬੋਹਰ, 11 ਜੂਨ (ਵਿਵੇਕ ਹੂੜੀਆ)-ਅਬੋਹਰ ਦੇ ਪੁਰਾਣੀ ਫ਼ਾਜ਼ਿਲਕਾ ਰੋਡ 'ਤੇ ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਵਲੋਂ ਇੱਕ ਮਿਠਾਈ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਹਜ਼ਾਰਾਂ ਰੁਪਏ ਦੀ ਨਕਦੀ, ਦੇਸੀ ਘਿਓ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਘਟਨਾ ਦੀ ਸੂਚਨਾ ਮਿਲਦੇ ਹੀ ਪੀ.ਸੀ.ਆਰ. ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਚੋਰ ਦੁਕਾਨ ਵਿਚ ਗਊਸ਼ਾਲਾ ਦੇ ਦਾਨ ਲਈ ਰੱਖੀ ਗੋਲਕ ਵਿਚੋਂ ਵੀ ਹਜ਼ਾਰਾਂ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪੁਰਾਣੀ ਫ਼ਾਜ਼ਿਲਕਾ ਰੋਡ ਤੋਂ ਕਿੱਲਿ੍ਹਆਂਵਾਲੀ ਨੂੰ ਜਾਣ ਵਾਲੀ ਸੜਕ 'ਤੇ ਮਦਨ ਲਾਲ ਨਾਮਕ ਵਿਅਕਤੀ ਦੀ ਮਿਠਾਈ ਦੀ ਦੁਕਾਨ ਹੈ | ਬੀਤੀ ਰਾਤ ਉਹ ਰੋਜ਼ਾਨਾ ਵਾਂਗ ਆਪਣੀ ਦੁਕਾਨ ਬੰਦ ਕਰਕੇ ਘਰ ਗਏ ਸਨ | ਰਾਤ ਦੇ ਕਰੀਬ 3 ਵਜੇ ਉੱਥੋਂ ਲੰਘ ਰਹੇ ਕੁੱਝ ਰਾਹਗੀਰਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਖੁੱਲਿ੍ਹਆ ਪਿਆ ਹੈ, ਜਿਸ 'ਤੇ ਉਹ ਤੁਰੰਤ ਮੌਕੇ 'ਤੇ ਪਹੁੰਚੇ | ਦੁਕਾਨਦਾਰ ਮਦਨ ਲਾਲ ਨੇ ਦੇਖਿਆ ਕਿ ਦੁਕਾਨ ਦੇ ਸ਼ਟਰ 'ਤੇ ਲੱਗੇ ਜਿੰਦਰੇ ਤੋੜ ਕੇ ਸ਼ਟਰ ਨੂੰ ਉੱਪਰ ਚੁੱਕਿਆ ਹੋਇਆ ਸੀ | ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਪੀ.ਸੀ.ਆਰ. ਕਰਮਚਾਰੀਆਂ ਨੂੰ ਦਿੱਤੀ | ਸੂਚਨਾ ਮਿਲਦੇ ਹੀ ਪੁਲਿਸ ਟੀਮ ਰਾਤ ਕਰੀਬ 3 ਵਜੇ ਹੀ ਮੌਕੇ 'ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਇੱਕ ਵਿਅਕਤੀ ਦੁਕਾਨ ਅੰਦਰ ਚੋਰੀ ਕਰਦਾ ਸਾਫ਼ ਦਿਖਾਈ ਦੇ ਰਿਹਾ ਹੈ | ਦੁਕਾਨਦਾਰ ਅਨੁਸਾਰ ਚੋਰ ਉਨ੍ਹਾਂ ਦੀ ਦੁਕਾਨ 'ਚ ਪਈ ਗਊਸ਼ਾਲਾ ਦੀ ਗੋਲਕ ਵਿਚੋਂ ਕਰੀਬ 9 ਹਜ਼ਾਰ ਰੁਪਏ ਅਤੇ ਦੁਕਾਨ ਦੇ ਗੱਲੇ ਵਿਚੋਂ ਕਰੀਬ 5 ਹਜ਼ਾਰ ਰੁਪਏ ਦੀ ਨਕਦੀ ਤੋਂ ਇਲਾਵਾ ਭਾਰੀ ਮਾਤਰਾ ਵਿਚ ਦੇਸੀ ਘਿਓ ਅਤੇ ਖਾਣ-ਪੀਣ ਦਾ ਹੋਰ ਸਮਾਨ ਚੋਰੀ ਕਰਕੇ ਲੈ ਗਿਆ ਹੈ, ਜਿਸ ਨਾਲ ਉਸ ਦਾ ਕਰੀਬ 40 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਪੀੜਤ ਦੁਕਾਨਦਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਚੋਰ ਦਾ ਪਤਾ ਲਗਾ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ ਅਗਲੀ ਖ਼ਬਰ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਪਟੇਲ ਪਾਰਕ ਅਬੋਹਰ ਲਈ ਮੈਡੀਕਲ ਅਫ਼ਸਰ ਨੂੰ ਸੌਂਪਿਆ ਨਿਯੁਕਤੀ ਪੱਤਰ
Ad Position 24